ਤਰਨ ਤਾਰਨ: ਖ਼ਡੂਰ ਸਾਹਿਬ ਵਿੱਚ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪੰਰਤ ਧਾਰਮਿਕ ਦੀਵਾਨ ਸਜਾਏ ਗਏ।
ਖ਼ਡੂਰ ਸਾਹਿਬ 'ਚ ਮਨਾਇਆ ਗਿਆ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੂਰਬ
ਖ਼ਡੂਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ 'ਤੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੂਰਬ ਸੰਗਤਾਂ ਵਲੋਂ ਬੜੇ ਵੀ ਅਦਬ ਸਤਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਸੰਗਤਾਂ ਵਲੋਂ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚਲਣਾ ਚਾਹੀਦਾ ਹੈ। ਉਥੇ ਹੀ ਸਰਕਾਰਾਂ ਨੂੰ ਵੀ ਸਕੂਲਾਂ ਵਿੱਚ ਧਾਰਮਿਕ ਸਿੱਖਿਆਂ ਦੇ ਕੇ ਨੌਜਵਾਨਾਂ ਨੂੰ ਧਰਮ ਨਾਲ ਜੋੜਨ ਦਾ ਉਪਰਾਲਾ ਕਰਨ ਚਾਹੀਦਾ ਹੈ।
ਦੱਸ ਦਈਏ, ਗੁਰੂ ਅੰਗਦ ਦੇਵ ਜੀ ਦਾ ਜਨਮ 31 ਮਾਰਚ 1507 ਨੂੰ ਜਿਲ੍ਹਾਂ ਮੁਕਤਸਰ ਦੇ ਪਿੰਡ ਮੱਤੇ ਦੀ ਸਰਾਂ ਵਿਖੇ ਮਾਤਾ ਦਇਆਂ ਕੌਰ ਤੇ ਪਿਤਾ ਫੇਰੂ ਮੱਲ ਦੇ ਘਰ ਹੋਇਆ। ਗੁਰੂ ਸਾਹਿਬ ਨੇ ਆਪਣੀ ਗੁਰਿਆਈ ਦੇ ਲਗਭਗ 12 ਸਾਲ 9 ਮਹੀਨੇ 17 ਦਿਨ ਖ਼ਡੂਰ ਸਾਹਿਬ ਵਿੱਚ ਰਹਿ ਕੇ ਬਤੀਤ ਕੀਤੇ। ਇਸ ਦੇ ਨਾਲ ਹੀ ਗੁਰੂ ਸਾਹਿਬ ਨੇ ਗੁਰਮੁੱਖੀ ਲਿਪੀ ਦੀ ਸਥਾਪਨਾ ਕੀਤੀ ਤੇ ਉਨ੍ਹਾਂ ਨੇ ਲੰਗਰ ਤੇ ਸੰਗਤ ਤੇ ਪੰਗਤ ਦੀ ਪ੍ਰਥਾ ਵੀ ਚਲਾਈ।