ਤਰਨਤਾਰਨ:2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਤੋਂ ਪਹਿਲਾਂ ਸਿਆਸੀ ਲੀਡਰਾਂ ਦੇ ਦੌਰੇ ਤੇਜ਼ ਹੁੰਦੇ ਜਾ ਰਹੇ ਹਨ। ਹਲਕਾ ਖੇਮਕਰਨ ਦੇ ਕਸਬਾ ਘਰਿਆਲਾ ‘ਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ (Shiromani Akali Dal Women's Wing) ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਬਕਾ ਕੇਂਦਰੀ ਕੈਬਨਿਟ ਮੰਤਰੀ (Former Union Cabinet Minister) ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਜੋ ਵਤੀਰਾ ਪੰਜਾਬ ਦੇ ਮੁਲਜ਼ਮਾਂ ਨਾਲ ਕੀਤਾ ਜਾ ਰਿਹਾ ਹੈ ਉਸ ਦੇ ਲਈ ਮੁਲਾਜ਼ਮ ਕਾਂਗਰਸ ਪਾਰਟੀ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੀਆਂ ਔਰਤਾਂ ਅਤੇ ਸੂਬੇ ਦੇ ਲੋਕਾਂ ਨੂੰ ਜੋ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ, ਉਹ ਕਾਂਗਰਸ ਪਾਰਟੀ ਨੇ ਸੱਤਾ ‘ਤੇ ਕਾਬਜ਼ ਹੁੰਦੇ ਸਾਰ ਹੀ ਬੰਦ ਕਰ ਦਿੱਤੀਆਂ ਅਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ (Congress Government) ਨੇ ਫਿਰ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਕੈਪਟਨ ਨੂੰ ਸੱਤਾ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਦਾ ਮੁੱਖ ਮੰਤਰੀ (CM) ਬਣਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਝੂਠੇ ਐਲਾਨ ਕਰਵਾਏ ਹਨ। ਤਾਂ ਜੋ ਇੱਕ ਵਾਰ ਤੋਂ ਫਿਰ ਪੰਜਾਬ ਦੇ ਲੋਕ ਕਾਂਗਰਸ ਦੇ ਜਾਲ ਵਿੱਚ ਫਸ ਜਾਣ। ਹਾਲਾਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਮਝਦਾਰ ਦੱਸਦੇ ਹੋਏ ਕਾਂਗਰਸ ਦੀਆਂ ਸਾਰੀ ਨੀਤੀਆ ਨੂੰ ਫੇਲ੍ਹ ਕਰਾਰ ਦਿੱਤਾ ਹੈ।