ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸੀਨੀਅਰਾਟੀ ਅਲੱਗ-ਅਲੱਗ ਕਰਨ ਦਾ ਵਿਰੋਧ ਕਰਦਿਆਂ ਤਰਨਤਾਰਨ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੇ ਨਾਮ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ।
ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਇਹ ਵੀ ਪੜੋ: ਪੰਜਾਬ ਸਰਕਾਰ ਦਾ ਆਖਰੀ ਬਜਟ, ਕੀ ਪੂਰੇ ਹੋਣਗੇ ਚੋਣ ਵਾਅਦੇ?
ਪ੍ਰਦਰਸ਼ਨ ਕਰ ਰਹੇ ਸਿਹਤ ਵਿਭਾਗ ਦੇ ਆਗੂ ਅਵਤਾਰ ਸਿੰਘ ਨੇ ਸਰਕਾਰ ਦੇ ਉਕਤ ਫੈਸਲੇ ਨੂੰ ਮੁਲਾਜ਼ਮਾਂ ਲਈ ਮਾਰੂ ਦੱਸਦਿਆਂ ਕਿਹਾ ਕਿ ਸਰਕਾਰ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਮੁਲਾਜ਼ਮਾਂ ਤੇ ਵਿਭਾਗੀ ਵੰਡ ਦਾ ਫੈਸਲਾ ਥੋਪ ਕੇ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ।
ਉਨ੍ਹਾਂ ਨੇ ਸਰਕਾਰ ਕੋਲੋਂ ਉਕਤ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਅਗਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਸਿਵਲ ਸਰਜਨ ਰੋਹਿਤ ਗੁਪਤਾ ਨੇ ਕਿਹਾ ਕਿ ਉਹ ਮੰਗ ਪੱਤਰ ਸਰਕਾਰ ਨੂੰ ਭੇਜ ਰਹੇ ਹਨ।