ਪੰਜਾਬ

punjab

ETV Bharat / state

ਕੱਲਯੁੱਗੀ ਪਤਨੀ ਵੱਲੋਂ ਪ੍ਰੇਮ ਸਬੰਧਾਂ ਦੇ ਚਲਦੇ ਪਤੀ ਦਾ ਕਤਲ - ਪਿੰਡ ਪਲਾਸੋਰ 'ਚ ਕਤਲ

ਵਿਆਹੁਤਾ ਵੱਲੋਂ ਪਤੀ ਦਾ ਕਤਲ ਕਰ ਦਿੱਤਾ ਗਿਆ। ਵਿਆਹੁਤਾ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਨਾਲ ਮਿਲ ਕੇ ਇਸ ਘਟਨਾ ਨੂੰ ਅਨਜਾਮ ਦਿੱਤਾ। ਮ੍ਰਿਤਕ ਰਾਜਬੀਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਆਪਣੇ ਪਿੰਡ ਦੇ ਨੌਜਵਾਨ ਨਾਲ ਮ੍ਰਿਤਕ ਦੀ ਪਤਨੀ ਦੇ ਪ੍ਰੇਮ ਸਬੰਧ ਹੋਣ ਦੇ ਇਲਜ਼ਾਮ ਲਾਏ ਸਨ।

ਫ਼ੋਟੋ

By

Published : Aug 6, 2019, 2:21 PM IST

ਤਰਨ ਤਾਰਨ: ਪਿੰਡ ਪਲਾਸੋਰ ਵਿਖੇ ਵਿਆਹੁਤਾ ਵੱਲੋਂ ਪਤੀ ਦਾ ਕਤਲ ਕਰ ਦਿੱਤਾ ਗਿਆ। ਵਿਆਹੁਤਾ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਨਾਲ ਮਿਲ ਕੇ ਇਸ ਘਟਨਾ ਨੂੰ ਅਨਜਾਮ ਦਿੱਤਾ। 24 ਜੁਲਾਈ ਦੀ ਰਾਤ ਨੂੰ ਰਾਜਬੀਰ ਸਿੰਘ ਨਾਂ ਦੇ ਵਿਅਕਤੀ ਦਾ ਭੇਦਭਰੇ ਹਾਲਤਾਂ ਵਿੱਚ ਕਤਲ ਹੋ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਮ੍ਰਿਤਕ ਦੀ ਪਤਨੀ ਸਿਮਰ ਕੌਰ ਨੇ ਆਪਣੇ ਨਾਜਾਇਜ਼ ਸਬੰਧਾਂ ਕਾਰਨ ਹੀ ਆਪਣੇ ਪਤੀ ਦਾ ਕਤਲ ਕਰ ਦਿੱਤਾ ਸੀ। ਮ੍ਰਿਤਕ ਰਾਜਬੀਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਆਪਣੇ ਪਿੰਡ ਦੇ ਨੌਜਵਾਨ ਨਾਲ ਮ੍ਰਿਤਕ ਦੀ ਪਤਨੀ ਦੇ ਪ੍ਰੇਮ ਸਬੰਧ ਹੋਣ ਦੇ ਇਲਜ਼ਾਮ ਲਾਏ ਸਨ।

ਵੀਡੀਓ
ਪਰਿਵਾਰ ਦੇ ਬਿਆਨਾ ਦੇ ਅਧਾਰ 'ਤੇ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਸਿਮਰ ਕੌਰ ਅਤੇ ਉਸਦੇ ਪ੍ਰੇਮੀ ਲਵਪ੍ਰੀਤ ਸਿੰਘ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਤਰਨ ਤਾਰਨ ਪੁਲਿਸ ਵੱਲੋ ਸਿਮਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਦੇ ਪ੍ਰੇਮੀ ਦੀ ਭਾਲ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸਿਮਰ ਕੌਰ ਦੇ ਆਪਣੇ ਹੀ ਪਿੰਡ ਦੇ ਲਵਪ੍ਰੀਤ ਸਿੰਘ ਨਾਮ ਦੇ ਨੌਜਵਾਨ ਨਾਲ ਪ੍ਰੇਮ ਸਬੰਧ ਸਨ ਅਤੇ ਉਸ ਵੱਲੋਂ ਅਕਸਰ ਹੀ ਆਪਣੇ ਪਤੀ ਅਤੇ ਬੱਚਿਆਂ ਨੂੰ ਨੀਂਦ ਗੋਲੀਆਂ ਦੇਕੇ ਆਪਣੇ ਆਪਣੇ ਪ੍ਰੇਮੀ ਨੂੰ ਮਿਲਣ ਜਾਂਦੀ ਸੀ। ਉਸ ਦੇ ਪਤੀ ਨੂੰ ਅਤੇ ਘਰ ਵਾਲਿਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਇਸ ਗੱਲ ਦਾ ਵਿਰੋਧ ਕੀਤਾ। ਇਸਦੇ ਸਿੱਟੇ ਵਜੋਂ ਸਿਮਰ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਪਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਬੇਟੀ ਨੇ ਦੱਸਿਆ ਸੀ ਕਿ ਉਸਦੀ ਮਾਂ ਨੂੰ ਪਿੰਡ ਦਾ ਕੋਈ ਮੁੰਡਾ ਰੋਜ਼ਾਨਾ ਫ਼ੋਨ ਕਰਦਾ ਸੀ ਅਤੇ ਘਰ ਵੀ ਆਉਂਦਾ ਸੀ। ਤਰਨ ਤਾਰਨ ਪੁਲਿਸ ਵੱਲੋਂ ਸਿਮਰ ਕੌਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ,ਉ ਗੁਰਚਰਨ ਸਿੰਘ ਨੇ ਦੱਸਿਆ ਕਿ ਸਿਮਰ ਕੌਰ ਦੇ ਪ੍ਰੇਮੀ ਲਵਪ੍ਰੀਤ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ABOUT THE AUTHOR

...view details