ਤਰਨ ਤਾਰਨ: ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤੁਲਨਾ ਚੋਣ ਮੈਨੀਫ਼ੈਸਟੋ ਨਾਲ ਕਰਨ 'ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਇਸ ਸਬੰਧੀ ਬੀਬੀ ਖਾਲੜਾ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਮਿਲਿਆ। ਜਦੋਂ ਉਨ੍ਹਾਂ ਨੂੰ ਨੋਟਿਸ ਮਿਲ ਜਾਵੇਗਾ ਤਾਂ ਉਹ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ 'ਤੇ ਸੱਚੀ-ਸੁੱਚੀ ਸਿਆਸਤ ਕਰਨਾ ਚਾਹੁੰਦੇ ਹਨ ਤੇ ਇਸ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਲਟੋਹਾ ਤੇ ਡਿੰਪਾ ਵੱਲੋਂ ਮਿਲ ਕੇ ਉਨ੍ਹਾਂ ਵਿਰੁੱਧ ਸਾਜਿਸ਼ ਕੀਤੀ ਜਾ ਰਹੀ ਹੈ।