ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਖਡੂਰ ਸਾਹਿਬ ਦੇ ਇੱਕ ਦਰਜਨ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ। ਹਾਲਾਂਕਿ ਉਨ੍ਹਾਂ ਨਾਲ ਖਡੂਰ ਸਾਹਿਬ ਦੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਚੋਣ ਰੈਲੀਆਂ ਵਿੱਚ ਨਜ਼ਰ ਨਹੀਂ ਆਏ ਪਰ ਉਨ੍ਹਾਂ ਦੇ ਸਮਰਥਕ ਡਿੰਪਾ ਦੇ ਨਾਲ ਜਰੂਰ ਦਿਖਾਈ ਦਿੱਤੇ।
ਡਿੰਪਾ ਨੇ ਖਡੂਰ ਸਾਹਿਬ 'ਚ ਉਦਯੋਗ ਲਿਆਉਣ ਦਾ ਕੀਤਾ ਵਾਅਦਾ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਖਡੂਰ ਸਾਹਿਬ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਨਾਲ ਕਈ ਵਾਅਦੇ ਵੀ ਕੀਤੇ।
ਚੋਣ ਪ੍ਰਚਾਰ ਦੌਰਾਨ ਜਸਬੀਰ ਸਿੰਘ ਡਿੰਪਾ
ਕਾਂਗਰਸੀ ਉਮੀਦਵਾਰ ਡਿੰਪਾ ਵੱਲੋਂ ਕਾਂਗਰਸ ਸਰਕਾਰ ਬਣਨ 'ਤੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਵੋਟਾਂ ਮੰਗੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿੰਪਾ ਨੇ ਕਿਹਾ ਕਿ ਜੇਕਰ ਉਹ ਜਿੱਤ ਕੇ ਪਾਰਲੀਮੈਂਟ ਪਹੁੰਚਦੇ ਹਨ ਤਾਂ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ ਰਹੇਗੀ ਕਿ ਉਹ ਹਲਕੇ ਦੇ ਲੋਕਾਂ ਦੇ ਵਿਕਾਸ ਲਈ ਵੱਡੇ ਉਦਯੋਗ ਲੈ ਕੇ ਆਉਣ ਤਾਂ ਜੋ ਲੋਕਾਂ ਨੂੰ ਰੁਜਗਾਰ ਦੇ ਮੌਕੇ ਉਪਲੱਬਧ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਲਕੇ ਵਿੱਚ ਮਲਟੀ ਸਪੈਸ਼ਲਿਸਟ ਹਸਪਤਾਲ ਵੀ ਬਣਾਉਣਗੇ।