ਖਡੂਰ ਸਾਹਿਬ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵੀ ਭੱਖਦੀ ਗਰਮੀ ਦੀ ਤਰ੍ਹਾਂ ਤੇਜ਼ ਹੋ ਰਹੀ ਹੈ। ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਮੁਸ਼ਕਲਾਂ ਵੱਧ ਗਈਆਂ ਹਨ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਸਮੇਤ ਉਨ੍ਹਾਂ ਦੇ ਪੁੱਤਰ ਉਪਦੇਸ਼ ਗਿੱਲ ਅਤੇ ਤਰਨ ਤਾਰਨ ਚਰਚ ਦੇ ਪਾਦਰੀ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਡਿੰਪਾ ਨੂੰ ਕਾਰਨ ਦੱਸੋ ਨੋਟਿਸ ਜਾਰੀ - ਖਡੂਰ ਸਾਹਿਬ
ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਸਮੇਤ ਉਨ੍ਹਾਂ ਦੇ ਪੁੱਤਰ ਉਪਦੇਸ਼ ਗਿੱਲ ਅਤੇ ਤਰਨ ਤਾਰਨ ਚਰਚ ਦੇ ਪਾਦਰੀ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਸਬੀਰ ਸਿੰਘ ਡਿੰਪਾ ਦੇ ਪੁੱਤਰ ਉਪਦੇਸ਼ ਗਿੱਲ ਅਤੇ ਕਾਂਗਰਸੀ ਵਰਕਰਾਂ ਨੇ ਚਰਚ ਵਿੱਚ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ।
ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਪੁੱਤਰ ਉਪਦੇਸ਼ ਗਿੱਲ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਰਕਰਾਂ ਨੇ ਤਰਨਤਾਰਨ ਦੀ ਇੱਕ ਚਰਚ ਵਿੱਚ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ। ਜਿਸਦੇ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਨੇ ਇਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਲਕੇ 19 ਮਈ ਨੂੰ ਲੋਕ ਸਭਾ ਚੋਣਾਂ ਹਨ। ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਸਾਹਮਣੇ ਅਕਾਲੀ ਆਗੂ ਬੀਬੀ ਜਗੀਰ ਕੌਰ ਅਤੇ ਪੀਡੀਏ ਦੀ ਉਮਾਦਵਾਰ ਪਰਮਜੀਤ ਕੌਰ ਖਾਲੜਾ ਦੀ ਚੁਣੌਤੀ ਹੈ। ਉੱਥੇ ਹੀ ਸੂਬੇ ਦੇ 13 ਹਲਕਿਆਂ ਚੋਂ ਨਾਮਜ਼ਦਗੀਆਂ ਵਾਪਸਸ ਲੈਣ ਤੋਂ ਬਾਅਦ ਹੁਣ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ।