ਪੰਜਾਬ

punjab

ETV Bharat / state

ਖਡੂਰ ਸਾਹਿਬ ਤੋਂ ਦਿੱਲੀ ਮੋਰਚੇ ਲਈ ਜਥਾ ਰਵਾਨਾ

ਤਰਨਤਾਰਨ ਦੇ ਖਡੂਰ ਸਾਹਿਬ ਤੋਂ ਕਿਸਾਨੀ ਅੰਦੋਲਨ ਦਿੱਲੀ ਲਈ ਜਥਾ ਰਵਾਨਾ ਹੋਇਆ ਹੈ।ਇਸ ਮੌਕੇ ਕਿਸਾਨਾਂ (Farmers) ਦਾ ਕਹਿਣਾ ਹੈ ਕਿ ਜਦੋਂ ਤੱਕ ਅੰਦੋਲਨ ਜਾਰੀ ਰਹੇਗਾ ਉਦੋਂ ਤੱਕ ਜਥੇ ਰਵਾਨਾ ਹੁੰਦੇ ਰਹਿਣਗੇ।

ਖਡੂਰ ਸਾਹਿਬ ਤੋਂ ਦਿੱਲੀ ਮੋਰਚੇ ਲਈ ਜਥਾ ਰਵਾਨਾ
ਖਡੂਰ ਸਾਹਿਬ ਤੋਂ ਦਿੱਲੀ ਮੋਰਚੇ ਲਈ ਜਥਾ ਰਵਾਨਾ

By

Published : Jul 29, 2021, 6:37 PM IST

ਤਰਨਤਾਰਨ:ਖਡੂਰ ਸਾਹਿਬ ਤੋਂ ਕਿਸਾਨੀ ਅੰਦੋਲਨ ਦਿੱਲੀ ਲਈ ਜਥਾ ਰਵਾਨਾ ਹੋਇਆ ਹੈ।ਇਸ ਮੌਕੇ ਕਿਸਾਨਾਂ (Farmers) ਦਾ ਕਹਿਣਾ ਹੈ ਕਿ ਜਦੋਂ ਤੱਕ ਅੰਦੋਲਨ ਜਾਰੀ ਰਹੇਗਾ ਉਦੋਂ ਤੱਕ ਜਥੇ ਰਵਾਨਾ ਹੁੰਦੇ ਰਹਿਣਗੇ।ਇਸ ਮੌਕੇ ਹਰਬਿੰਦਰਜੀਤ ਸਿੰਘ ਕੰਗ ਨੇ ਕਿਹਾ ਜਦੋਂ ਤੱਕ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ।

ਖਡੂਰ ਸਾਹਿਬ ਤੋਂ ਦਿੱਲੀ ਮੋਰਚੇ ਲਈ ਜਥਾ ਰਵਾਨਾ

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਵਲੋਂ ਖੇਤੀ ਦੇ ਤਿੰਨ ਕਾਨੂੰਨ, ਐਮ.ਐਸ.ਪੀ ਦੀ ਗਾਰੰਟੀ, ਕਿਸਾਨਾਂ ਤੇ ਦਰਜ ਪਰਚੇ ਖਾਰਜ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ ਕੋਨੇ ਤੋਂ ਦਿੱਲੀ ਲਈ ਜਥੇ ਰਵਾਨਾ ਹੋ ਰਹੇ ਹਨ।ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਤਰਨਤਾਰਨ ਜ਼ਿਲੇ ਵਿਚੋਂ ਆਪਣੀ ਵਾਰੀ ਦੇ ਹਿਸਾਬ ਨਾਲ ਕਿਸਾਨਾਂ ਦੇ ਜਥੇ ਦਿੱਲੀ ਵੱਲ ਕੂਚ ਕਰਦੇ ਰਹਿਣਗੇ।ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਲੇ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ।

ਇਹ ਵੀ ਪੜੋ:ਸ਼ਾਹੀ ਸ਼ਹਿਰ 'ਚ ਮੁਲਾਜ਼ਮਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ

ABOUT THE AUTHOR

...view details