ਤਰਨ ਤਾਰਨ: ਅਕਸਰ ਮਾਮਲੇ ਸਾਹਮਣੇ ਆਉਂਦੇ ਹਨ, ਜਦੋਂ ਗੁਆਂਢੀ ਮੁਲਕ ਤੋਂ ਸ਼ਰਾਰਤੀ ਅਨਸਰਾਂ ਵਲੋਂ ਭਾਰਤੀ ਸਰਹੱਦ 'ਚ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੇ ਚੱਲਦੇ ਕਈ ਵਾਰ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦੀਆਂ ਹਰਕਤਾਂ ਵੀ ਦੇਖਣ ਨੂੰ ਮਿਲਦੀਆਂ ਹਨ। ਜਿਸ ਨੂੰ ਕਿ ਭਾਰਤੀ ਫੌਜ ਵਲੋਂ ਨਾਕਾਮ ਕਰ ਦਿੱਤਾ ਜਾਂਦਾ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਦੀ ਖਾਣੀ ਪੈਂਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਦੇਖਣ ਨੂੰ ਮਿਲਿਆ ਜਦੋਂ ਪਾਕਿਸਤਾਨੀ ਡਰੋਨ ਨੂੰ ਭਾਰਤ ਪੁੱਜੀ 3 ਕਿਲੋ 22 ਗ੍ਰਾਮ ਹੈਰੋਇਨ ਸਮੇਤ ਬੀਐੱਸਐੱਫ 'ਤੇ ਥਾਣਾ ਖਾਲੜਾ ਦੀ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤਾ ਗਿਆ। ਕਾਬਿਲੇਗੌਰ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। (Drone and heroin recovered)
ਡਰੋਨ ਰਾਹੀ ਹੈਰੋਇਨ ਦੀ ਤਸਕਰੀ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਅਧੀਨ ਆਉਂਦੀ ਬੀਓਪੀ ਬਾਬਾ ਪੀਰ ਕਲਸੀਆਂ ਰਾਹੀਂ ਬੀਤੀ 10 ਅਕਤੂਬਰ ਦੀ ਦਰਮਿਆਨੀ ਰਾਤ ਕਰੀਬ 11 ਤੋਂ 12 ਦੇ ਵਿਚਕਾਰ ਡਰੋਨ ਦੀ ਹਲਚਲ ਸੁਣਾਈ ਦਿੱਤੀ, ਜੋ ਕਿ ਉਸ ਵਕਤ ਬੀਐਸਐਫ ਬਾਰਡਰ 'ਤੇ ਪੂਰੀ ਤਰ੍ਹਾਂ ਅਲਰਟ ਸਨ, ਪ੍ਰੰਤੂ ਬੀਐਸਐਫ ਦੇ ਜਵਾਨਾਂ ਨੂੰ ਪਾਕਿਸਤਾਨ ਵੱਲੋਂ ਆਏ ਡਰੋਨ ਦੇ ਵਾਪਿਸ ਜਾਣ ਦੀ ਕੋਈ ਮੂਵਮੈਂਟ ਨਹੀਂ ਸੁਣੀ।