ਤਰਨਤਾਰਨ:ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਧਗਾਣੇ (Dhagane village falls under Sadar Patti police station) ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁੱਗੀ ਪੁੱਤ ਵੱਲੋਂ ਆਪਣੇ ਹੀ ਪਿਤਾ ਦਾ ਕਤਲ (Son kills own father) ਕਰਕੇ ਉਸ ਦੀ ਲਾਸ਼ ਨੂੰ ਦਰਿਆ ਵਿੱਚ ਸੁੱਟ ਦਿੱਤਾ ਅਤੇ ਬਾਅਦ ਵਿੱਚ ਥਾਣਾ ਸਦਰ ਪੱਟੀ ਵਿਖੇ ਗੁੰਮਸ਼ੁਦਗੀ ਦੀ ਦਰਖਾਸਤ ਦੇ ਦਿੱਤੀ। ਜਿਸ ਤੋਂ ਬਾਅਦ ਪੁਲਿਸ (Police) ਵੱਲੋਂ ਕਾਰਵਾਈ ਕਰਦੇ ਹੋਏ ਪਿੰਡ ਸਭਰਾ ਦੇ ਨਜ਼ਦੀਕ ਬਿਆਸ ਦਰਿਆ ਵਿੱਚੋਂ ਗੁੰਮਸ਼ੁਦਾ ਵਿਅਕਤੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਪ੍ਰਤਾਪ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਅਤੇ ਉਸ ਦੀ ਲੜਕੀ ਪ੍ਰਤਾਪ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਨੂੰ ਪਤਾ ਲੱਗਾ ਕਿ ਪ੍ਰਤਾਪ ਸਿੰਘ ਕਈ ਦਿਨਾਂ ਤੋਂ ਘਰ ਤੋਂ ਗਾਇਬ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਸਦਰ ਪੱਟੀ ਪੁਲਿਸ ਨੂੰ ਇਸ ਤੋਂ ਜਾਣੂ ਕਰਵਾਇਆ ਅਤੇ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਪ੍ਰਤਾਪ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਉਰਫ਼ ਧਰਮਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਸੁਰਿੰਦਰ ਸਿੰਘ ਨੇ ਮੰਨਿਆ ਕਿ ਉਸ ਨੇ ਆਪਣੇ ਬਾਪ ਦਾ ਕਤਲ ਕਰਕੇ ਲਾਸ਼ ਸਭਰਾ ਦੇ ਨਜ਼ਦੀਕ ਬਿਆਸ ਦਰਿਆ ਵਿੱਚ ਸੁੱਟ ਦਿੱਤੀ ਹੈ।