ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਭਿੱਖੀਵਿੰਡ ਜ਼ੋਨ ਦੇ ਕਸਬਾ ਖਾਲੜਾ ਵਿਖੇ ਕਾਲੀ ਦਿਵਾਲੀ ਮਨਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨਾਂ ਅਤੇ ਦੁਕਾਨਦਾਰਾਂ ਨੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਮਨਾਈ ਕਾਲੀ ਦਿਵਾਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ
ਤਰਨ ਤਾਰਨ ਦੇ ਕਸਬਾ ਖਾਲੜਾ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਭਿੱਖੀਵਿੰਡ ਜ਼ੋਨ ਦੇ ਕਸਬਾ ਖਾਲੜਾ ਵਿਖੇ ਕਾਲੀ ਦਿਵਾਲੀ ਮਨਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ।
ਜ਼ੋਨ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਅਤੇ ਦਿਲਬਾਗ ਸਿੰਘ ਪਹੁਵਿੰਡ ਨੇ ਦੱਸਿਆ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਰੋਕ ਕੇ ਪੰਜਾਬ ਦੀ ਆਰਥਿਕ ਹਾਲਤ ਖਰਾਬ ਕੀਤੀ ਜਾ ਰਹੀ ਹੈ। ਕਿਸਾਨਾ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਜਥੇਬੰਦੀਆਂ ਨੇ ਰੇਲਵੇ ਟਰੈਕ ਖਾਲੀ ਕਰਕੇ ਆਪਣੇ ਧਰਨੇ ਪਾਰਕਾਂ ਵਿੱਚ ਲਗਾਏ ਹੋਏ ਹਨ ਪਰ ਕੇਂਦਰ ਸਰਕਾਰ ਵਪਾਰੀਆਂ ਅਤੇ ਕਿਸਾਨਾ ਮਜ਼ਦੂਰਾਂ ਵਿੱਚਕਾਰ ਟਕਰਾਅ ਦਾ ਮਹੌਲ ਬਣਾਉਣਾ ਚਾਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਕੇ ਪੰਜਾਬ ਵਿੱਚ ਕਾਰੋਬਾਰ ਚੱਲਦਾ ਕਰੇ। ਆਗੂਆਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਮਾਲ ਗੱਡੀਆ ਨੂੰ ਹੀ ਖੁੱਲ੍ਹ ਦਿੱਤੀ ਹੋਈ ਹੈ ਅਤੇ ਸਵਾਰੀਆਂ ਵਾਲੀਆਂ ਗੱਡੀਆਂ ਨਹੀ ਚੱਲਣ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਮਾੜੇ ਵਤੀਰੇ ਦੇ ਰੋਸ ਵਜੋਂ ਕਾਲੀ ਦੀਵਾਲੀ ਮਨਾਈ ਗਈ ਹੈ। ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ 'ਤੇ ਰੁਲ ਰਿਹਾ ਹੈ ਅਤੇ ਸਰਕਾਰ ਅੰਬਾਨੀਆਂ ਅਡਾਨੀਆਂ ਅਤੇ ਕਾਰਪੋਰੇਟ ਜਗਤ ਦੀ ਆਮਦਨ ਦੁੱਗਣੀ ਕਰਨ 'ਤੇ ਤੁਲੀ ਹੋਈ ਹੈ ਅਤੇ ਆਮ ਲੋਕਾਂ ਨੂੰ ਮਾਰਨ ਦੀ ਤਿਆਰੀ ਕਰੀ ਬੈਠੀ ਹੈ।