ਤਰਨਤਾਰਨ:ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਸਨ, ਪਰ ਜਿਵੇਂ ਹੀ ਪੰਜਾਬ ਅੰਦਰ ਸਰਕਾਰ ਬਣਦੀ ਹੈ, ਉਵੇਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ-ਹੌਲੀ ਆਪਣੇ ਕੀਤੇ ਹੋਏ ਵਾਅਦਿਆਂ ਵਿੱਚ ਦਿਨੋਂ-ਦਿਨ ਫੇਲ੍ਹ ਸਾਬਿਤ ਹੁੰਦੀ ਜਾ ਰਹੀ ਹੈ। ਜਿਸ ਦੀ ਤਾਜ਼ਾ ਮਿਸਲ ਤਰਨਤਾਰਨ ਦੇ ਪਿੰਡ ਘੜਕਾ ਤੋਂ ਸਾਹਮਣੇ ਆਈ ਹੈ। ਜਿੱਥੇ ਇਲਾਕੇ ਦੇ ਕਿਸਾਨਾਂ ਦੀ ਝੋਨੇ ਦੀ ਫਸਲ ਦਰਿਆ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ, ਪਰ ਹਾਲੇ ਤੱਕ ਨਾ ਤਾਂ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਈ ਜਾਇਜ਼ਾ ਲਿਆ ਹੈ।
ਮਾਮਲਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ (Vidhan Sabha constituency Khadur Sahib) ਦੇ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਦੇ ਪਿੰਡ ਘੜਕਾ ਦਾ ਹੈ, ਜਿੱਥੇ ਦੇ ਕਿਸਾਨਾ ‘ਤੇ ਫਿਰ ਦਰਿਆ ਦੀ ਮਾਰ ਪਈ ਹੈ, ਦਰਿਆ ਵਿੱਚ ਪਾਣੀ ਜ਼ਿਆਦਾ ਆਉਣ ਕਰਕੇ ਕਿਸਾਨਾਂ ਦੀ ਫਸਲ ਡੁੱਬ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।