ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਦੇ ਲਈ 'ਮਿਸ਼ਨ ਫ਼ਤਿਹ' ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦੇ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਬਾਈਲ ਆਧਾਰਿਤ ਐਪ 'ਘਰ-ਘਰ ਨਿਗਰਾਨੀ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸੂਬੇ ਦੇ ਹਰ ਘਰ ਉੱਤੇ ਉਦੋਂ ਤੱਕ ਨਜ਼ਰ ਰੱਖੀ ਜਾਵੇਗੀ, ਜਦੋਂ ਤੱਕ ਕੋਰੋਨਾ ਵਾਇਰਸ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ।
ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਉੱਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ, ਜਿਸ ਨਾਲ ਸਮੂਹਿਕ ਫੈਲਾਅ ਰੋਕਣ ਵਿੱਚ ਮਦਦ ਮਿਲੇਗੀ। ਇਸ ਮੁਹਿੰਮ ਵਿੱਚ ਆਸ਼ਾ ਵਰਕਰ ਤੇ ਕਮਿਊਨਿਟੀ ਵਲੰਟੀਅਰ ਸ਼ਾਮਲ ਹੋਣਗੇ।