ਪੰਜਾਬ

punjab

ETV Bharat / state

ਮਹਿੰਦਰਾ ਗੱਡੀ ਦਰੱਖਤ ਨਾਲ ਟਕਰਾਈ, 17 ਲੋਕ ਗੰਭੀਰ ਜ਼ਖ਼ਮੀ - ਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਖਡੂਰ ਸਾਹਿਬ ਦੇ ਨਜ਼ਦੀਕੀ ਪਿੰਡ ਭੂਤ ਵਿੰਡ ਵਿਖੇ ਇੱਕ ਮਹਿੰਦਰਾ ਪਿਕ ਅੱਪ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਟੱਕਰ ਨਾਲ ਗੱਡੀ 'ਚ ਸਵਾਰ 15 ਤੋਂ 20 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚ ਬੱਚੇ ਅਤੇ ਮਹਿਲਾਵਾਂ ਵੀ ਸ਼ਾਮਲ ਸੀ।

ਮਹਿੰਦਰਾ ਗੱਡੀ ਦਰੱਖਤ ਨਾਲ ਟਕਰਾਈ, 17 ਲੋਕ ਗੰਭੀਰ ਜ਼ਖ਼ਮੀ
ਮਹਿੰਦਰਾ ਗੱਡੀ ਦਰੱਖਤ ਨਾਲ ਟਕਰਾਈ, 17 ਲੋਕ ਗੰਭੀਰ ਜ਼ਖ਼ਮੀ

By

Published : Apr 21, 2021, 5:39 PM IST

ਤਰਨਤਾਰਨ: ਖਡੂਰ ਸਾਹਿਬ ਦੇ ਨਜ਼ਦੀਕੀ ਪਿੰਡ ਭੂਤ ਵਿੰਡ ਵਿਖੇ ਇੱਕ ਮਹਿੰਦਰਾ ਪਿਕ ਅੱਪ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਟੱਕਰ ਨਾਲ ਗੱਡੀ 'ਚ ਸਵਾਰ 15 ਤੋਂ 20 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚ ਬੱਚੇ ਅਤੇ ਮਹਿਲਾਵਾਂ ਵੀ ਸ਼ਾਮਲ ਸੀ। ਇਸ ਹਾਦਸੇ 'ਚ ਅੱਠ ਤੋਂ ਦਸ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ।

ਇਸ ਸਬੰਧੀ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਵੇਈ-ਪੂਈ ਤੋਂ ਬਾਬਾ ਬਕਾਲਾ ਸਾਹਿਬ ਆਉਂਦੇ ਸਮੇਂ ਇਹ ਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਲੋਕ ਇਕੱਠੇ ਹੋ ਗਏ, ਜਿਨ੍ਹਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਬੁਲਾ ਕੇ ਹਸਪਤਾਲ ਪਹੁੰਚਾਇਆ ਗਿਆ।

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਗੱਡੀ ਵੇਈ ਪੂਈ ਤੋਂ ਬਾਬਾ ਬਕਾਲਾ ਸਾਹਿਬ ਜਾ ਰਹੀ ਸੀ, ਜਦੋਂ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:DSGMC ਦੀਆਂ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ਦੀਆਂ ਚੋਣਾਂ ਕਿਉਂ ਨਹੀਂ ਕੀਤੀਆਂ ਰੱਦ: ਜਥੇਦਾਰ

ABOUT THE AUTHOR

...view details