ਪੰਜਾਬ

punjab

ETV Bharat / state

ਤਰਨ ਤਾਰਨ 'ਚ ਵਾਪਰੀ ਖ਼ੌਫ਼ਨਾਕ ਘਟਨਾ, ਕਾਰ ਚਾਲਕ ਨੂੰ ਅੱਗ ਲਾ ਸਾੜਿਆ - ਕਿਰਤੋਵਾਲ ਪਿੰਡ

ਕਸਬਾ ਹਰੀਕੇ ਪਤਨ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਕਿਰਤੋਵਾਲ ਨੇੜੇ ਸਵੇਰ ਕਾਰ ਚਾਲਕ ਨੂੰ ਅੱਗ ਲਾ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਨੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਗੱਡੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ

By

Published : Dec 5, 2019, 5:35 PM IST

ਤਰਨ ਤਾਰਨ: ਜ਼ਿਲ੍ਹੇ ਅਧੀਨ ਆਉਂਦੇ ਕਸਬਾ ਹਰੀਕੇ ਪਤਨ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਕਿਰਤੋਵਾਲ ਨੇੜੇ ਸਵੇਰ ਕਾਰ ਚਾਲਕ ਨੂੰ ਅੱਗ ਲਾ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਖ਼ਬਰ ਮਿਲਦੇ ਹੀ ਪੁਲਿਸ ਹਰਕਤ 'ਚ ਆਈ ਅਤੇ ਮਾਮਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ। ਇਸ ਮਾਮਲੇ ਦੀ ਤਰਨ ਤਾਰਨ ਦੇ ਐਸਪੀਡੀ ਜਗਜੀਤ ਸਿੰਘ ਵਾਲੀਆ ਅਤੇ ਡੀਐਸਪੀ ਕੰਵਲਪ੍ਰੀਤ ਸਿੰਘ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।

ਵੇਖੋ ਵੀਡੀਓ

ਜਾਣਕਾਰੀ ਅਨੁਸਾਰ ਮ੍ਰਿਤਕ ਅਨੂਪ ਸਿੰਘ ਕਰੀਬ 11 ਵਜੇ ਆਪਣੀ ਕਾਰ ਵਿਚ ਦਿੱਲੀ ਜਾ ਰਿਹਾ ਸੀ ਅਤੇ ਰਾਹ 'ਚ ਕੁੱਝ ਅਣਪਛਾਤੇ ਲੋਕਾਂ ਵੱਲੋਂ ਉਸ ਦੀ ਕੁੱਟਮਾਰ ਕਰ ਅੱਗ ਲਾ ਕੇ ਜ਼ਿੰਦਾ ਸਾੜ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਅਨੂਪ ਅਕਸਰ ਹੀ ਦਿੱਲੀ ਜਾਂਦਾ ਰਹਿੰਦਾ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਮਹਿਲਾਵਾਂ ਦੀ ਸੁਰੱਖਿਆ ਲਈ ਸ਼ਿਵ ਸੈਨਾ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ

ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਐਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜਾਣਕਾਰੀ ਮਿਲਦੇ ਹੀ ਲਾਸ਼ ਅਤੇ ਗੱਡੀ ਨੂੰ ਕਬਜ਼ੇ 'ਚ ਲੈ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਇਹੋ ਜਿਹੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਜਿਨ੍ਹਾਂ 'ਤੇ ਕਾਬੂ ਪਾਉਣ ਲਈ ਸਖ਼ਤ ਕਾਨੂੰਨ ਦੀ ਲੋੜ ਹੈ।

ABOUT THE AUTHOR

...view details