ਤਰਨ ਤਾਰਨ: ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਜਾਅਲੀ ਵਰਦੀ ਪਾ ਕੇ ਫੇਸਬੁੱਕ 'ਤੇ ਫੋਟੋਆਂ ਅਪਲੋਡ ਕਰਨ ਵਾਲੇ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰ ਦੋਸ਼ੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਵਲਟੋਹਾ ਵਿਖੇ ਨਾਕੇ ਦੌਰਾਨ ਪੁਲਿਸ ਪਾਰਟੀ ਸਮੇਤ ਨੂੰ ਕਿਸੇ ਖ਼ਾਸ ਨੇ ਇਤਲਾਹ ਦਿੱਤੀ ਕਿ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਜੱਗਾ ਸਿੰਘ ਵਾਸੀ ਬਹਾਦਰ ਨਗਰ ਵਟਸਐਪ ਅਤੇ ਫੇਸਬੁੱਕ 'ਤੇ ਆਪਣੀਆਂ ਤਸਵੀਰਾਂ ਪੰਜਾਬ ਪੁਲਿਸ ਦੀ ਜਾਅਲੀ ਵਰਦੀ ਪਾ ਕੇ ਅਪਲੋਡ ਕਰਦਾ ਹੈ, ਜਿਸ ਨਾਲ ਉਹ ਆਮ ਲੋਕਾਂ ਨੂੰ ਗੁੰਮਰਾਹ ਕਰਦਾ ਹੈ।