ਤਰਨਤਾਰਨ:ਆਜ਼ਾਦੀ ਘੁਲਾਟੀਏ ਉਤਰਾਧਿਕਾਰੀ ਸੰਸਥਾ (Freedom Fighters Succession Organization) ਨੇ ਤਰਨਤਾਰਨ ਵਿਚ ਮਹੀਨਾਵਾਰ ਮੀਟਿੰਗ (Meeting) ਜੋਨ ਇੰਚਾਰਜ ਰਾਮ ਸਿੰਘ ਮਿੱਡਾ ਅਤੇ ਪ੍ਰਧਾਨ ਸਕੱਤਰ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਏ ਪਰਿਵਾਰਕ ਮੈਂਬਰ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪਿਛਲੇ ਦਿਨੀਂ ਉੱਘੇ ਸੁਤੰਤਰਤਾ ਸੈਨਾਨੀ ਬਾਪੂ ਸੁਲੱਖਣ ਸਿੰਘ ਪਿੰਡ ਨਾਰਲਾ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਸੋਗ ਮਤਾ ਪਾਸ ਕੀਤਾ ਗਿਆ।
ਇਸ ਮੀਟਿੰਗ ਵਿੱਚ ਫਰੀਡਮ ਫਾਈਟਰ ਪਰਿਵਾਰਕ ਮੈਂਬਰਾਂ ਨੂੰ ਪਾਵਰਕਾਮ ਵੱਲੋਂ 300 ਯੂਨਿਟ ਬਿਜਲੀ ਮੁਆਫ਼ੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਜਲਦ ਨੋਟੀਫਿਕੇਸ਼ਨ ਲਾਗੂ ਨਾ ਕੀਤਾ ਗਿਆ ਤਾਂ 12 ਜੁਲਾਈ ਨੂੰ ਪਾਵਰਕਾਮ ਦੇ ਪਟਿਆਲਾ ਦਫ਼ਤਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ।