ਪੰਜਾਬ

punjab

ETV Bharat / state

ਸਹੁਰੇ ਪਰਿਵਾਰ ਦੀ ਤਾਨਾਸ਼ਾਹੀ ਨੇ ਲਈ ਇੱਕ ਹੋਰ ਨੂੰਹ ਦੀ ਜਾਨ - ਦਹੇਜ

ਸਹੁਰੇ ਪਰਿਵਾਰ ਤੋਂ ਤੰਗ ਆਈ ਵਿਆਹੁਤਾ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸਦਾ ਕਾਰਨ ਸਹੁਰਿਆਂ ਵੱਲੋਂ ਕੁੜੀ ਨੂੰ ਦਹੇਜ ਲਈ ਤੰਗ ਕਰਨਾ ਦੱਸਿਆ ਜਾ ਰਿਹਾ ਹੈ।

ਕੀਤਾ ਗਿਆ ਨੂੰਹ ਦਾ ਕਤਲ

By

Published : Jul 3, 2019, 2:01 PM IST

Updated : Jul 3, 2019, 4:38 PM IST

ਤਰਨ ਤਾਰਨ : ਸਹੁਰੇ ਪਰਿਵਾਰ ਦੀ ਤਾਨਾਸ਼ਾਹੀ ਤੋਂ ਤੰਗ ਆ ਕੇ ਵਿਆਹੁਤਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ ਤੇ ਕਤਲ ਕਰਨ ਦਾ ਇਲਜ਼ਾਮ ਲਾਇਆ ਹੈ।

ਵੀਡਿਉ ਵੇਖੋ
ਮ੍ਰਿਤਕ ਲੜਕੀ ਦੇ ਪਿਤਾ ਨੇ ਕਿਹਾ ਕਿ ਲੜਕੀ ਦਾ ਸਹੁਰੇ ਪਰਿਵਾਰ ਉਸ ਦੀ ਰੋਜ਼ ਕੁੱਟ ਮਾਰ ਕਰਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦਾ ਕਤਲ ਕਰ ਦਿੱਤਾ। ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੁਹਰੇ ਪਰਿਵਾਰ 'ਤੇ ਕਤਲ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ।ਪੁਲਿਸ ਵਾਲਿਆਂ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮੁਕੱਦਮਾ ਦਰਜ ਕਰ ਲਿਆ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Last Updated : Jul 3, 2019, 4:38 PM IST

ABOUT THE AUTHOR

...view details