ਤਰਨ ਤਾਰਨ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤਰਨ ਤਾਰਨ ਵਿਖੇ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਮੌਕੇ ਵੱਖ ਸਕੂਲੀ ਵਿਦਿਆਰਥੀਆਂ ਅਤੇ ਗੱਤਕਾ, ਬੈਂਡ ਪਾਰਟੀਆ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਸੰਗਤ ਵੱਲੋਂ ਵੱਖ-ਵੱਖ ਪੜਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਤਰ੍ਹਾਂ-ਤਰ੍ਹਾਂ ਦੇ ਲੰਗਰ ਪਰਸਾਦੇ ਦਾ ਪਰਬੰਧ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰ ਰਹੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ :Guru Kirpa Yatra Train: ‘ਗੁਰੂ ਕਿਰਪਾ’ ਟਰੇਨ ਕਰਵਾ ਰਹੀ ਹੈ ਗੁਰੂਧਾਮਾਂ ਦੇ ਦਰਸ਼ਨ, ਜਾਣੋ ਕਿੰਨੇ ਦਿਨਾਂ ਦੀ ਯਾਤਰਾ ਤੇ ਕਿੰਨਾ ਹੈ ਕਿਰਾਇਆ
ਅਪ੍ਰੈਲ ਤੱਕ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਹੇ :ਹਰ ਸਾਲ ਦੀ ਤਰਾ ਇਸ ਵਾਰ ਵੀ ਸਾਧ ਸੰਗਤ ਅਤੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿਵਸ ਬੜੀ ਸ਼ਰਧਾ ਨਾਲ ਤਰਨਤਾਰਨ, ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਹੈ। ਇਸ ਮੌਕੇ ਮੈਨੇਜਰ ਸਾਹਬ ਨੇ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ ਰਾਹੀਂ ਹੋ ਕੇ ਸਮਾਪਤੀ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਵਿਖੇ ਹੋਵੇਗੀ । ਸ਼ਾਮ ਨੁੰ ਤਰਨਤਾਰਨ ਦੀਵਾਨ ਹਾਲ ਵਿੱਚ ਇਕ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸਾਧ ਸੰਗਤ ਨੁੰ ਜਾਣੂ ਕਰਵਾਉਣਗੇ।
ਪੰਜ ਅਪ੍ਰੈਲ ਤੋਂ ਲੈ ਕੇ ਬਾਰਾ ਅਪ੍ਰੈਲ ਤਕ: ਇਸ ਮੌਕੇ ਧਰਵਿੰਦਰ ਸਿੰਘ ਮੈਨੇਜਰ ਨੇ ਦੱਸਿਆ ਕਿ ਸਾਧ ਸੰਗਤ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿਵਸ ਬੜੀ ਸ਼ਰਧਾ ਨਾਲ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਪੰਜ ਅਪ੍ਰੈਲ ਤੋਂ ਲੈ ਕੇ ਬਾਰਾ ਅਪ੍ਰੈਲ ਤਕ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਹੇ ਹਨ।
ਸ੍ਰੀ ਗੁਰ ਅਰਜਨ ਦੇਵ ਜੀ ਵਿਖੇ ਸਮਾਪਤ ਹੋਵੇਗਾ: ਪਾਤਸ਼ਾਹ ਪੰਜਵੀਂ ਸ੍ਰੀ ਗੁਰ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਨੁੰ ਇਕ ਮਹਾਨ ਧੰਨ ਧੰਨ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਾਏ ਹੈ। ਵੱਖ-ਵੱਖ ਬਜ਼ਾਰਾਂ 'ਚ ਹੋ ਕੇ ਤਰਨਤਾਰਨ ਸ੍ਰੀ ਗੁਰ ਅਰਜਨ ਦੇਵ ਜੀ ਵਿਖੇ ਸਮਾਪਤ ਹੋਵੇਗਾ।ਜ਼ਿਕਰਯੋਗ ਹੈ ਕਿ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਅਖੀਰ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ। ਸ਼ਹੀਦੀ ਸਮੇਂ ਗੁਰੂ ਸਾਹਿਬ ਨੂੰ ਤੱਤੀ ਤਵੀ ‘ਤੇ ਬਿਠਾ ਕੇ ਸੀਸ ‘ਤੇ ਗਰਮ ਰੇਤ ਪਾਈ ਗਈ। ਅੰਤ ਕਈ ਤਸੀਹਿਆਂ ਤੋਂ ਬਾਅਦ 1606 ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ ਸਨ ।