ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਪੱਟੀ ਵਿੱਚ ਹੋਏ ਡਾਕਟਰ ਕਤਲ ਮਾਮਲੇ ਵਿੱਚ ਪੱਟੀ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਬੂਤਾਂ ਦੀ ਘਾਟ ਹੋਣ ਕਰਕੇ ਅਦਾਲਤ ਨੇ ਇਸ ਮਾਮਲੇ ਦੀ ਅਗ਼ਲੇਰੀ ਸੁਣਵਾਈ 3 ਅ੍ਰਪੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਆਪਣੇ ਤੇ ਲੱਗੇ ਸਾਰੇ ਆਰੋਪਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕੇਸ ਤੋਂ ਪਹਿਲਾਂ ਹੀ ਬਰੀ ਹੋ ਚੁੱਕੇ ਹਨ, ਪੁਲਿਸ ਬੇਵਜ੍ਹਾ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਉੱਤੇ ਮੁੱਖ ਮੰਤਰੀ ਦਫ਼ਤਰ ਤੋਂ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਉਨ੍ਹਾਂ ਨੂੰ 'ਬਲੀ ਦਾ ਬੱਕਰਾ' ਬਣਾ ਰਹੀ ਹੈ।