ਤਰਨਤਾਰਨ: ਕੋਟ ਮਾਨਾ ਸਿੰਘ ਦੇ ਵਾਸੀ ਨਰਿੰਦਰ ਸ਼ਰਮਾ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਉਸ ਦੇ ਪਰਿਵਾਰ 'ਤੇ ਹਮਲੇ ਦੇ ਮਾਮਲੇ ਵਿੱਚ ਢਾਈ ਮਹੀਨਿਆਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ। ਪੀੜਤ ਲੜਕੀ ਨੇ ਦੱਸਿਆ ਕਿ 9 ਨਵੰਬਰ ਨੂੰ ਉਸ ਦੇ ਗੁਆਂਢ ਵਿੱਚ ਰਹਿਣ ਵਾਲੇ ਰਣਜੀਤ ਸਿੰਘ ਦੀ ਉਸਦੇ ਪਰਿਵਾਰ ਨਾਲ ਲੜਾਈ ਹੋ ਗਈ ਸੀ। ਨਰਿੰਦਰ ਸ਼ਰਮਾ ਸੋਮਵਾਰ ਦੁਪਹਿਰ ਨੂੰ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਸਾਹਮਣੇ ਪੇਸ਼ ਹੋਏ ਅਤੇ ਇਨਸਾਫ਼ ਦੀ ਅਪੀਲ ਕੀਤੀ ਤੇ ਪੁਲਿਸ ਕਮਿਸ਼ਨਰ ਨੇ ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ।
ਹਮਲੇ ਤੋਂ ਢਾਈ ਮਹੀਨੇ ਬਾਅਦ ਵੀ ਨਹੀਂ ਕੋਈ ਕਾਰਵਾਈ - ਕੋਟ ਮਾਨਾ ਸਿੰਘ
ਤਰਨਤਾਰਨ ਰੋਡ 'ਤੇ ਕੋਟ ਮਾਨਾ ਸਿੰਘ ਵਾਸੀ ਨਰਿੰਦਰ ਸਿੰਘ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਉਸ ਤੇ ਪਰਿਵਾਰ 'ਤੇ ਹਮਲੇ ਦੇ ਮਾਮਲੇ ਵਿੱਚ ਢਾਈ ਮਹੀਨਿਆਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ।
ਨਰਿੰਦਰ ਸ਼ਰਮਾ ਨੇ ਕਿਹਾ ਕਿ ਰਣਜੀਤ ਸਿੰਘ ਦੀ ਉਸ ਨਾਲ ਦੁਸ਼ਮਣੀ ਹੈ ਅਤੇ ਉਸਦੇ ਘਰ ਉਤੇ ਕਬਜ਼ਾ ਕਰਨਾ ਚਾਹੁੰਦਾ ਹੈ। 9 ਨਵੰਬਰ ਨੂੰ ਉਹ ਆਪਣੇ ਤਿੰਨ ਬੱਚਿਆਂ ਅਤੇ ਆਪਣੀ ਪਤਨੀ ਨੂੰ ਘਰ ਛੱਡ ਗਿਆ ਜਿਸ ਤੋਂ ਬਾਅਦ ਰਣਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਹਵਾਈ ਫਾਇਰ ਵੀ ਕੀਤੇ। ਉਨ੍ਹਾਂ ਪੁਲਿਸ ਨੂੰ ਸੀਸੀਟੀਵੀ ਫੁਟੇਜ਼ ਅਤੇ ਹੋਰ ਸਬੂਤ ਵੀ ਦਿੱਤੇ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਲਟਾ ਪੁਲਿਸ ਨੇ ਉਨ੍ਹਾਂ ਵਿਰੁੱਧ ਹੀ ਹਮਲਾ ਕਰਨ ਦੀ ਗੱਲ ਕਹਿ ਦਿੱਤੀ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਬਾਹਰ ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ