ਤਰਨਤਾਰਨ:ਗੋਇੰਦਵਾਲ ਸਾਹਿਬ ਦੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਬਣੀ ਹੋਈ ਹੈ। ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਕ ਕੈਦੀ ਨੇ ਵੀਰਵਾਰ ਸਵੇਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਕੇ ਮ੍ਰਿਤਕ ਨਸ਼ੇ ਦਾ ਆਦਿ ਸੀ। ਲਾਸ਼ ਨੂੰ ਸਿਵਲ ਹਸਪਤਾਲ ਤਰਨਤਾਰਨ ਪੋਸਟਮਾਰਟਮ ਲਈ ਲੈ ਜਾਇਆ ਗਿਆ। ਇਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਬਤ ਗੋਇੰਦਵਾਲ ਜੇਲ੍ਹ ਦੇ ਹਵਲਦਾਰ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆ ਦੱਸਿਆ ਕਿ ਬਲਵਿੰਦਰ ਨੇ ਪੱਖੇ ਨਾਲ ਲਟਕ ਕੇ ਫਾਹਾ ਲਿਆ ਹੈ।
ਬੇਅਦਬੀ ਮਾਮਲੇ 'ਚ ਸੀ ਜੇਲ੍ਹ 'ਚ ਬੰਦ !:ਜਾਣਕਾਰੀ ਮੁਤਾਬਕ, ਬਲਵਿੰਦਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਪਿੰਡ ਮੱਲ ਮੋਹਰੀ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ। ਉਹ ਬੀਤੇ ਕੁਝ ਦਿਨਾਂ ਤੋਂ ਬੇਅਦਬੀ ਮਾਮਲੇ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਅੰਦਰ ਬੰਦ ਸੀ। ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਬਲਵਿੰਦਰ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਲਿਜਾਇਆ ਗਿਆ ਸੀ, ਜਿੱਥੇ ਡਾਕਟਰ ਨੇ ਬਲਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ:ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਅਪਡੇਟ, ਫਗਵਾੜਾ 'ਚ ਮਿਲੀ ਲਾਵਾਰਿਸ ਕਾਰ ਦਾ ਮਾਲਿਕ ਨਿਕਲਿਆ ਪੀਲੀਭੀਤ ਦਾ ਜਥੇਦਾਰ !