ਤਰਨ ਤਾਰਨ:ਸੰਤਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਅਤੇ ਐਸ.ਐਚ.ਆਰ.ਜੀ ਲੰਡਨ ਦੇ ਸਹਿਯੋਗ ਨਾਲ ਇੱਕ ਰੋਜ਼ਾ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ‘ਜੈਵਿਕ ਖੇਤੀ ਅਪਣਾਓ, ਮਿੱਟੀ ਨੂੰ ਜ਼ਹਿਰੀਲੀ ਹੋਣ ਤੋਂ ਬਚਾਓ’ ਰੱਖਿਆ ਗਿਆ। ਸੈਮੀਨਾਰ ਵਿੱਚ ਇਸ ਖੇਤਰ ਦੇ ਮਾਹਿਰ ਅਤੇ ਸੂਝਵਾਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਵਿੱਚ (Punjab Vidhan Sabha Speaker) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਚਿੰਤਾਜਨਕ ਵਿਸ਼ਾ:ਸੈਮੀਨਾਰ ਦੇ ਬੁਲਾਰੇ ਰਾਜਬੀਰ ਸਿੰਘ ਨੇ ਪੰਜਾਬ ਵਿੱਚ ਪੈਦਾ ਹੋ ਰਹੇ ਖੇਤੀ ਸੰਕਟਾਂ ਬਾਰੇ ਤੱਥਾਂ ਸਹਿਤ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਦੱਸਿਆ ਕਿ ਅਸੀਂ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਨੂੰ ਲਗਾਤਾਰ ਖਤਮ ਕਰਦੇ ਜਾ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਵੀ ਚਿੰਤਾਜਨਕ ਵਿਸ਼ਾ ਬਣ ਜਾਵੇਗਾ। ਇਸ ਤੋਂ ਬਾਅਦ ਜੈਵਿਕ ਖੇਤੀ ਮਾਹਿਰ ਨੇ ਦੱਸਿਆ ਕਿ ਧਰਤੀ ਹੇਠਲੇ ਉਪਜਾਊ ਸ਼ਕਤੀ ਨੂੰ ਅਸੀਂ ਕਿਵੇਂ ਕੀਟਨਾਸ਼ਕਾਂ ਅਤੇ ਨਦੀਨਾਸ਼ਕਾਂ ਦੀ ਵਰਤੋਂ (Use of pesticides and herbicides) ਕਰਕੇ ਖਤਮ ਕਰ ਰਹੇ ਹਾਂ। ਉਨਾਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਦੇਸੀ ਦਵਾਈਆਂ, ਰੂੜੀ ਦੀ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰੇਕ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।