ਤਰਨ ਤਾਰਨ: ਬੀਐੱਸਐੱਫ ਅਤੇ ਪੁਲਿਸ ਵੱਲੋਂ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਨੇੜਿਓਂ 1 ਡਰੋਨ ਬਰਾਮਦ ਕੀਤੀ ਗਿਆ ਹੈ। ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ ਅਤੇ ਭਾਰਤੀ ਸੁਰੱਖਿਆ ਬਲ ਵੀ ਲਗਾਤਾਰ ਨਾਪਾਕ ਕਾਰਵਾਈਆਂ ਦਾ ਜਵਾਬ ਦੇ ਰਹੇ ਹਨ। ਸਰਹੱਦੀ ਖੇਤਰ ਖਾਲੜਾ ਦੇ ਪਿੰਡ ਰਾਜੋਕੇ ਨੇੜਿਓਂ ਪਾਕਿਸਤਾਨੀ ਡਰੋਨ ਨੂੰ ਬੀਐੱਸਐੱਫ ਅਤੇ ਪੁਲਿਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਇੱਕ ਚੀਨ ਵਿੱਚ ਬਣਿਆ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਖੇਤਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਡ੍ਰੋਨ ਬਰਾਮਦ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ, ਜਿਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਬੀਐੱਸਐੱਫ ਵੱਲੋਂ ਨਾਕਾਮ ਬਣਾਇਆ ਜਾ ਰਿਹਾ ਹੈ। ਡੀਐੱਸਪੀ ਨੇ ਦੱਸਿਆ ਕਿ ਪੁਲਿਸ ਅਤੇ ਬੀਐੱਸਐੱਫ ਵੱਲੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਦੇ ਕਿਸਾਨ ਮੱਸਾ ਸਿੰਘ ਪੁੱਤਰ ਕਪੂਰ ਸਿੰਘ ਦੇ ਖੇਤਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਹੈ ਅਤੇ ਡਰੋਨ ਰਾਹੀਂ ਆਏ ਦੂਸਰੇ ਸਮਾਨ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਫਿਲਹਾਲ ਖੋਜ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।