ਤਰਨ ਤਾਰਨ: ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗ਼ੈਰ-ਕਾਨੂੰਨੀ ਰੇਤੇ ਨੂੰ ਲੈ ਕੇ ਜਾ ਰਹੇ ਇੱਕ ਵਿਅਕਤੀ ਨੂੰ ਟਰਾਲੇ ਸਮੇਤ ਕਾਬੂ ਕੀਤਾ। ਇਸ ਦੀ ਜਾਣਕਾਰੀ ਜਾਂਚ ਅਧਿਕਾਰੀ ਅਜੈ ਪਾਲ ਸਿੰਘ ਨੇ ਦਿੱਤੀ।
ਪੁਲਿਸ ਨੇ ਗ਼ੈਰ-ਕਾਨੂੰਨੀ ਰੇਤੇ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ - illegal sand
ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਗ਼ੈਰ-ਕਾਨੂੰਨੀ ਰੇਤ ਲੈ ਕੇ ਜਾ ਰਹੇ ਇੱਕ ਵਿਅਕਤੀ ਨੂੰ ਇੱਕ ਟਰਾਲੇ ਸਮੇਤ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਜਾਂਚ ਅਧਿਕਾਰੀ ਅਜੈ ਪਾਲ ਸਿੰਘ ਨੇ ਦਿੱਤੀ।
ਜਾਂਚ ਅਧਿਕਾਰੀ ਅਜੈ ਪਾਲ ਸਿੰਘ ਨੇ ਕਿਹਾ ਕਿ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੀਮਾ ਮੋੜ ਉੱਤੇ ਇੱਕ ਵਿਅਕਤੀ ਰੇਤੇ ਦਾ ਟਰਾਲਾ ਲੈ ਕੇ ਜਾ ਰਿਹਾ ਸੀ ਜਦੋਂ ਉਸ ਤੋਂ ਉਨ੍ਹਾਂ ਨੇ ਕਾਨੂੰਨੀ ਪਰਚੀ ਮੰਗੀ ਤਾਂ ਉਹ ਦਿਖਾ ਨਹੀਂ ਸਕਿਆ, ਜਿਸ ਤੋ ਬਾਅਦ ਉਨ੍ਹਾਂ ਨੇ ਉਸ ਨੂੰ ਕਾਬੂ ਕਰ ਮਾਮਲਾ ਦਰਜ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਕਾਬੂ ਵਿਅਕਤੀ ਦਾ ਨਾਂਅ ਸਰਤਾਜ ਸਿੰਘ ਹੈ ਤੇ ਉਹ ਪਿੰਡ ਗੱਟੀ ਦਾ ਵਸਨੀਕ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਸਰਤਾਜ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਤਾਜ ਸਿੰਘ ਕਦੋਂ ਤੋਂ ਇਹ ਗ਼ੈਰ-ਕਾਨੂੰਨੀ ਰੇਤੇ ਦਾ ਕੰਮ ਕਰ ਰਿਹਾ ਹੈ ਤੇ ਇਸ ਕੰਮ ਵਿੱਚ ਕੌਣ-ਕੌਣ ਸ਼ਾਮਲ ਹੈ, ਇਸ ਦੀ ਵੀ ਜਾਂਚ ਕੀਤੀ ਜਾਵੇਗੀ।