ਤਰਨਤਾਰਨ:ਕੁੱਝ ਦਿਨ ਪਹਿਲਾ ਤਰਨਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ RPG ਹਮਲੇ (Tarn Taran RPG attack case) ਵਿੱਚ 7 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਅਟੈਕ ਦੇ ਆਰੋਪੀਆਂ ਨੂੰ ਟਰੇਸ ਕੀਤਾ ਸੀ। ਜਿਸ ਤਹਿਤ ਅੱਜ ਸ਼ਨੀਵਾਰ ਨੂੰ ਤਰਨਤਾਰਨ ਪੁਲਿਸ ਨੇ ਇਸ ਕੇਸ ਨਾਲ ਜੁੜੇ 03 ਹੋਰ ਆਰੋਪੀਆਂ ਨੂੰ 01 ਜ਼ਿੰਦਾ RPG ਸਮੇਤ ਗ੍ਰਿਫ਼ਤਾਰ ਕੀਤਾ ਹੈ।
7 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਹੋਰ ਆਰੋਪੀਆਂ ਨੂੰ ਟਰੇਸ ਕੀਤਾ:-ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗੁਰਮੀਤ ਸਿੰਘ ਚੌਹਾਨ (ਆਈ.ਪੀ.ਐਸ) ਐਸ.ਐਸ.ਪੀ ਤਰਨਤਾਰਨ ਨੇ ਦੱਸਿਆ ਗਿਆ ਕਿ ਵਿਸ਼ਾਲਜੀਤ ਸਿੰਘ ਐਸ.ਪੀ ਇੰਨਵੈਸ਼ਟੀਗੇਸ਼ਨ ਤਰਨ ਤਾਰਨ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਤਰਨਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ ਆਰ.ਪੀ.ਜੀ ਅਟੈਕ ਵਿੱਚ ਜਿੱਥੇ ਮੁੱਕਦਮਾ ਨੰਬਰ 187 ਮਿਤੀ 10.12.2022 ਜ਼ੁਰਮ 307-IPC 16 UAPA 1967 (Amendment 2012) 3 Explosive Substances Act 1908 ਥਾਣਾ ਸਰਹਾਲੀ ਵਿੱਚ 7 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਅਟੈਕ ਦੇ ਹੋਰ ਆਰੋਪੀਆਂ ਨੂੰ ਟਰੇਸ ਕੀਤਾ ਗਿਆ ਸੀ।
ਵੱਖ-ਵੱਖ ਟੀਮਾਂ ਬਣਾ ਕੇ ਆਰੋਪੀਆਂ ਦੀ ਗ੍ਰਿਫ਼ਤਾਰੀ:-ਇਸ ਦੌਰਾਨ ਗੁਰਮੀਤ ਸਿੰਘ ਚੌਹਾਨ (ਆਈ.ਪੀ.ਐਸ) ਐਸ.ਐਸ.ਪੀ ਤਰਨਤਾਰਨ ਨੇ ਦੱਸਿਆ ਕਿ ਇਸ ਕੇਸ ਨਾਲ ਸੰਬੰਧਤ ਮਿਤੀ 27-12- 2022 ਨੂੰ 03 ਹੋਰ ਆਰੋਪੀਆਂ ਨੂੰ 01 ਜ਼ਿੰਦਾ ਆਰ.ਪੀ.ਜੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਉੱਤੇ ਅਗਲੇਰੀ ਕਾਰਵਾਈ ਕਰਦੇ ਹੋਏ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਮੁੱਕਦਮਾ ਉਕਤ ਦੀ ਤਫਤੀਸ਼ ਅਤੇ ਬਾਕੀ ਰਹਿੰਦੇ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿੱਚ ਭੇਜੀਆਂ ਗਈਆ ਸਨ। ਜਿਸ ਉੱਤੇ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵੱਲੋਂ ਆਰ.ਪੀ.ਜੀ ਦੇ ਮੁੱਖ ਆਰੋਪੀਆਂ ਨੂੰ ਆਪਣੀ ਮੋਟਰ ਉੱਤੇ ਠਹਿਰਾਉਣ ਵਾਲੇ ਆਰੋਪੀ ਹਰਮਨ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਸੈਦੋਂ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕੀਤਾ ਗਿਆ।