ਤਰਨਤਾਰਨ: ਬੀਤੇ ਦਿਨੀ ਜ਼ਿਲ੍ਹਾ ਤਰਨਤਾਰਨ ਪਿੰਡ ਪੰਡੋਰੀ ਗੋਲਾ ਵਿੱਚ ਹੋਏ ਧਮਾਕੇ ਵਿਚ ਹੋਈਆਂ ਦੋ ਮੌਤਾਂ ਦਾ ਭੇਤ ਗੁੰਝਲਦਾਰ ਬਣਿਆ ਹੋਇਆ ਹੈ। ਪੁਲਿਸ ਵੱਖ-ਵੱਖ ਪੱਖਾਂ ਉਤੇ ਜਾਂਚ ਕਰ ਰਹੀ ਹੈ। ਸੁਤਰਾ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ 7 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਤਰਨ ਤਾਰਨ ਧਮਾਕੇ ’ਚ ਪੁਲਿਸ ਨੇ ਹਿਰਾਸਤ 'ਚ ਲਏ 7 ਲੋਕ - tarn taran news
ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਖੇ ਹੋਏ ਹਾਦਸੇ ਨੂੰ ਲੈ ਕੇ ਪੁਲਿਸ ਨੇ ਕਥਿਤ ਤੌਰ 'ਤੇ 7 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਇਸ ਬੰਬ ਹਾਦਸੇ ਵਿੱਚ ਦੋ ਦੀ ਮੌਤ ਹੋ ਗਈ ਸੀ ਅਤੇ ਇੱਕ ਗੰਭੀਰ ਜ਼ਖਮੀ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿਚ ਦਾਖ਼ਲ ਜ਼ਖਮੀ ਦੀ ਅੱਖਾਂ ਦੀ ਰੌਸ਼ਨੀ ਚੱਲੀ ਗਈ ਹੈ। ਪਿਛਲੇ ਦਿਨੀ ਇਸ ਹਾਦਸੇ ਦੀ ਐੱਨਆਈਏ ਦੀ ਟੀਮ ਦੇ ਫੌਰੈਂਸਿਕ ਮਾਹਿਰਾ ਨੇ ਵੀ ਜਾਂਚ ਕੀਤੀ ਸੀ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਤਿੰਨ ਵਿਅਕਤੀ ਟੋਆ ਪੁੱਟ ਕੇ ਕੁਝ ਰਸਾਇਣਾਂ ਨੂੰ ਮਿਲਾ ਕੇ ਬੋਤਲ ਵਿੱਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਸੀ ਕਿ ਜਾਂਚ ਏਜੰਸੀਆਂ ਇਸ ਧਮਾਕੇ ਨਾਲ ਜੁੜੇ ਹਰੇਕ ਪਹਿਲੂ ਦੀ ਜਾਂਚ ਕਰ ਰਹੀਆਂ ਹਨ।
ਪੁਲਿਸ ਵੱਲੋਂ ਇਸ ਧਮਾਕੇ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਧਮਾਕੇ ਵਾਲੀ ਥਾਂ ਉਤੇ ਮਿੱਟੀ ਪੁੱਟੀ ਹੋਈ ਸੀ ਜਿਸ ਨੂੰ ਲੈ ਕੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਤਿੰਨੇ ਵਿਅਕਤੀ ਇਥੇ ਬੰਬ ਨੂੰ ਲੁਕਾਉਣ ਲਈ ਆਏ ਸਨ ਜਾਂ ਫਿਰ ਕੱਢਣ ਲਈ। ਅਜੇ ਤੱਕ ਸੱਚ ਪੂਰੀ ਤਰ੍ਹਾਂ ਸਾਹਮਣੇ ਨਹੀਂ ਆ ਸਕਿਆ ਹੈ।