ਤਰਨਤਾਰਨ:ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੀ ਮੁਸਤੈਦ ਹੈ। ਚੋਣਾਂ ਦੇ ਮੱਦੇਨਜ਼ਰ ਪੁਲਿਸ ਦੀਆਂ ਟੀਮਾਂ ਵੱਲੋਂ ਥਾਂ-ਥਾਂ ’ਤੇ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਥਾਣਾ ਖਾਲੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਤੋਂ ਨਾਜ਼ਾਇਜ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਪੰਦਰਾਂ ਬੋਰ ਬਰਾਮਦ ਕੀਤੀ ਹੈ।
ਮਾਮਲੇ ਸਬੰਧੀ ਥਾਣਾ ਖਾਲੜਾ ਦੇ ਐੱਸਐੱਚਓ ਕਮਲਜੀਤ ਸਿੰਘ ਰਾਏ ਨੇ ਉਨ੍ਹਾਂ ਵੱਲੋਂ ਪਿੰਡ ਖਾਲੜਾ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਵੇਖਕੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸ ਨੂੰ ਸ਼ੱਕ ਦੇ ਅਧਾਰ ’ਤੇ ਉਸ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਂ ਕ੍ਰਿਸ਼ਨਪਾਲ ਉਰਫ ਬੱਬੂ ਵਾਸੀ ਖਾਲੜਾ ਦੱਸਿਆ।