ਤਰਨਤਾਰਨ: ਥਾਣਾ ਸਦਰ ਪੱਟੀ ਦੇ ਅਧੀਨ ਪੈਂਦੀ ਚੌਂਕੀ ਘਰਿਆਲਾ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਨਾਲ ਪਿੰਡ ਪੂਨੀਆ ਨਜ਼ਦੀਕ ਨਾਕਾਬੰਦੀ ਕੀਤੀ ਸੀ ਤਾਂ ਉਕਤ ਦੋਵੇਂ ਨੌਜਵਾਨ ਪੈਦਲ ਸੂਏ ਦੇ ਨਾਲ-ਨਾਲ ਚੱਲਦੇ ਆ ਰਹੇ ਸਨ ਤੇ ਪੁਲਿਸ ਨੂੰ ਦੇਖ ਕੇ ਡਰ ਗਏ ਅਤੇ ਵਾਪਸ ਭੱਜਣ ਲੱਗੇ, ਜਿਸ 'ਤੇ ਪੁਲਿਸ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ।