ਤਰਨ ਤਾਰਨ: ਥਾਣਾ ਵਲਟੋਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਗਈ। ਏਐਸਆਈ ਸਤਨਾਮ ਸਿੰਘ ਦੀ ਅਗਵਾਈ ‘ਚ ਕਾਰਵਾਈ ਕਰਨ ਗਈ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ‘ਚ ਪੁਲਿਸ ਦਾ ਇੱਕ ਮੁਲਾਜ਼ਮ ਵੀਰਾਜ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਐੱਸਐੱਚਓ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਵਲਟੋਹਾ ਦੇ ਗੁਰਸਾਹਿਬ ਸਿੰਘ ਨਸ਼ੇ ਦਾ ਕਾਰੋਬਾਰ ਕਰਦਾ ਹੈ। ਇਸ ਤੋਂ ਬਾਅਦ ਸਤਨਾਮ ਸਿੰਘ ਨੇ ਟੀਮ ਨਾਲ ਗੁਰਸਾਹਿਬ ਦੇ ਘਰ ਰੇਡ ਕੀਤੀ। ਇਸ ਦੌਰਾਨ ਗੁਰਸਾਹਿਬ ਭੱਜਣ ਲੱਗਿਆ ਤਾਂ ਪੁਲਿਸ ਨਾਲ ਉਸ ਦੀ ਤਕਰਾਰ ਹੋ ਗਈ। ਇਸ ਦੌਰਾਨ ਗੁਰਸਾਹਿਬ ਨੇ ਕੈਂਚੀ ਨਾਲ ਮੁਲਾਜ਼ਮ ਵੀਰਾਜ ਸਿੰਘ ‘ਤੇ ਹਮਲਾ ਕਰ ਦਿੱਤਾ ਜਿਸ ‘ਚ ਵੀਰਾਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।