ਪੰਜਾਬ

punjab

ETV Bharat / state

ਪਿੰਡ ਤਖਤੂਚੱਕ 'ਚ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ - ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਤਰਨਤਾਰਨ ਦੇ ਪਿੰਡ ਤਖਤੂਚੱਕ ਵਿਖੇ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਮਾਤਾ ਗੰਗਾ ਜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈਂ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪਿੰਡ ਤਖਤੂਚੱਕ 'ਚ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਪਿੰਡ ਤਖਤੂਚੱਕ 'ਚ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

By

Published : Mar 2, 2021, 5:18 PM IST

ਤਰਨਤਾਰਨ: ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਤਰਨਤਾਰਨ ਦੇ ਪਿੰਡ ਤਖਤੂਚੱਕ ਵਿਖੇ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਮਾਤਾ ਗੰਗਾ ਜੀ ਵਿਖੇ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈਂ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪਿੰਡ ਤਖਤੂਚੱਕ 'ਚ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਇਸ ਮੌਕੇ ਪੁੱਜੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਅਤੇ ਕਿਸਾਨ ਆਗੂ ਸੰਪੂਰਨ ਸਿੰਘ ਨੇ ਕਿਹਾ ਕਿ ਇਹ ਅਖੰਡ ਪਾਠ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ ਗਏ ਹਨ। ਇਸ ਮੌਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜੇਕਰ ਕਿਸੇ ਦੇ ਸੰਦ ਜਾਂ ਕਿਸੇ ਹੋਰ ਪ੍ਰਕਾਰ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ ਅਸੀਂ ਆਪਣੀ ਵਿਤ ਅਨੁਸਾਰ ਉਸ ਦੀ ਮਦਦ ਕਰਾਂਗੇ। ਇਸ ਮੌਕੇ ਵੱਡੀ ਗਿਣਕਤੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ABOUT THE AUTHOR

...view details