ਤਰਨਤਾਰਨ: ਪਿਛਲੇ ਦਿਨੀਂ ਸਿੰਘੂ ਬਾਰਡਰ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਇਸ ਮਾਮਲੇ ਵਿੱਚ ਸਰਬਜੀਤ ਸਿੰਘ (Sarabjit Singh) ਨਾਂ ਦੇ ਨਿਹੰਗ ਸਿੱਖ ਦਾ ਨਾਂ ਸਾਹਮਣੇ ਆਇਆ ਹੈ। ਸਰਬਜੀਤ ਸਿੰਘ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲੈਂਦਿਆਂ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।ਇਸੇ ਮਾਮਲੇ ਵਿੱਚ ਅੱਜ ਮੁਲਜ਼ਮ ਸਰਬਜੀਤ ਸਿੰਘ (Sarabjit Singh) ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿਸ ਚ ਨਿਹੰਗ ਸਿੱਖ ਨੂੰ 7 ਦਿਨਾਂ ਦੇ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਿੰਡ ’ਚ ਉਸਦੇ ਅੰਤਮ ਸਸਕਾਰ ਨੂੰ ਲੈ ਕੇ ਲੋਕਾਂ ਵੱਲੋਂ ਵਿਰੋਧ ਕੀਤਾ ਜਾਣ ਲੱਗ ਪਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ। ਮ੍ਰਿਤਕ ਲਖਬੀਰ ਸਿੰਘ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਸਨ ਜਿਸ ਨੂੰ ਨਿਹੰਗ ਸਿੰਘ ਨੇ ਬੜੀ ਹੀ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲਖਬੀਰ ਸਿੰਘ ਨਸ਼ੇ ਅਤੇ ਸ਼ਰਾਬ ਪੀਣ ਦਾ ਆਦੀ ਸੀ।