ਭਿੱਖੀਵਿੰਡ: ਕੋਰੋਨਾ ਵਾਇਰਸ ਤੋਂ ਬਚਾਅ ਲਈ ਭਾਵੇਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਿਫਊ ਲਗਾਇਆ ਹੈ, ਪਰ ਇਸ ਕਰਫਿਊ ਦੌਰਾਨ ਮਜ਼ਦੂਰ ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪੈ ਚੁੱਕੇ ਹਨ। ਭਿੱਖੀਵਿੰਡ ਦੇ ਵਾਰਡ ਨੰਬਰ-8 ਦੇ ਮਜ਼ਦੂਰ ਲੋਕਾਂ ਨੇ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਾ ਪਹੁੰਚਣ ਕਾਰਨ ਵਿਰੋਧ ਪ੍ਰਦਰਸ਼ਨ ਕੀਤਾ।
ਪੰਜਾਬ ਕਰਫਿਊ: ਸਰਕਾਰੀ ਮਦਦ ਨਾ ਮਿਲਣ ਕਾਰਨ ਰੋਸ 'ਚ ਆਏ ਮਜ਼ਦੂਰਾਂ ਨੇ ਕੀਤਾ ਪ੍ਰਦਰਸ਼ਨ ਇਸ ਮੌਕੇ ਮੁਹੱਲੇ ਦੀਆਂ ਔਰਤਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਕਾਰ ਨੇ ਜੋ ਕਰਫਿਊ ਲਗਾਇਆ ਹੈ ਉਹ ਉਸ ਦਾ ਪਾਲਣ ਕਰ ਰਹੇ ਹਨ। ਇਸੇ ਨਾਲ ਹੀ ੳੇੁਨ੍ਹਾਂ ਆਪਣਾ ਦੁਖੜਾ ਰੋਂਦੇ ਹੋਏ ਕਿਹਾ ਕਿ ਉਹ ਮਜ਼ਦੂਰੀ ਕਰਦੇ ਹਨ ਪਰ ਕਰਿਫਊ ਕਾਰਨ ਮਜ਼ਦੂਰੀ ਦਾ ਕੰਮ ਠੱਪ ਹੋ ਚੁੱਕਿਆ ਹੈ।
ਪੰਜਾਬ ਕਰਫਿਊ: ਸਰਕਾਰੀ ਮਦਦ ਨਾ ਮਿਲਣ ਕਾਰਨ ਰੋਸ 'ਚ ਆਏ ਮਜ਼ਦੂਰਾਂ ਨੇ ਕੀਤਾ ਪ੍ਰਦਰਸ਼ਨ ਇਸੇ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਹੋ ਰਹੇ ਹਨ। ਔਰਤਾਂ ਨੇ ਦੁਖੜਾ ਸੁਣਾਉਂਦੇ ਹੋਏ ਆਖਿਆ ਕਿ ਉਨ੍ਹਾਂ ਜੋ ਆਟਾ-ਦਾਲ ਸਕੀਮ ਤਹਿਤ ਮਦਦ ਮਿਲਦੀ ਉਹ ਵੀ ਬੰਦ ਕਰ ਦਿੱਤੀ ਗਈ ਹੈ। ਔਰਤਾਂ ਨੇ ਆਖਿਆ ਕਿ ਜੋ ਲੋਕ ਰਿਕਸ਼ਾ ਵਾਹਉਣ ਦਾ ਕੰਮ ਕਰਦੇ ਹਨ ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੈ, ਘਰਾਂ ਵਿੱਚ ਜੋ ਔਰਤਾਂ ਮਜ਼ਦੂਰੀ ਦਾ ਕੰਮ ਕਰਦੀਆਂ ਸਨ ਉਹ ਵੀ ਠੱਪ ਹੈ।
ਇਸੇ ਕਰਕੇ ਉਨ੍ਹਾਂ ਨੂੰ ਰੋਟੀ ਦੇ ਲਾਲੇ ਪੈ ਚੁੱਕੇ ਹਨ। ਇਨ੍ਹਾਂ ਔਰਤਾਂ ਨੇ ਸਰਕਾਰ ਤੋਂ ਉਨ੍ਹਾਂ ਤੱਕ ਜਲਦ ਤੋਂ ਜਲਦ ਮਦਦ ਪਹੁੰਚਾਉਣ ਦੀ ਅਪੀਲ ਕੀਤੀ ਹੈ।