ਪੰਜਾਬ

punjab

ETV Bharat / state

ਵੇਰਕਾ ਨੇ ਜਾਣਿਆਂ ਜ਼ਖ਼ਮੀਆਂ ਦਾ ਹਾਲ, ਅਕਾਲੀ ਦਲ ਨੇ 10 ਲੱਖ ਰੁਪਏ ਦੇ ਮੁਆਵਜ਼ੇ ਦੀ ਕੀਤੀ ਮੰਗ

ਤਰਨ ਤਾਰਨ 'ਚ ਬਲਾਸਟ ਮਗਰੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਹਸਪਤਾਲ ਜਾ ਕੇ ਮਰੀਜ਼ਾਂ ਦਾ ਹਾਲ ਜਾਣਿਆਂ। ਹੋਰ ਵੀ ਕਈ ਸਿਆਸੀ ਆਗੂ ਮੌਕੇ 'ਤੇ ਪਹੁੰਚੇ ਹੋਏ ਸਨ। ਅਕਾਲੀ ਦਲ ਨੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

rajkumar verka
rajkumar verka

By

Published : Feb 8, 2020, 11:38 PM IST

ਤਰਨ ਤਾਰਨ: ਨਗਰ ਕੀਰਤਨ ਦੌਰਾਨ ਟਰੈਕਟਰ ਟਰਾਲੀ ਚ ਹੋਏ ਧਮਾਕੇ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਮੌਕੇ 'ਤੇ ਪਹੁੰਚੇ। ਉਨ੍ਹਾਂ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ ਜਾਣਿਆ ਤੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਖਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਸਿਆਸੀ ਪ੍ਰਤੀਕਰਮ


ਦੂਜੇ ਪਾਸੇ, ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ਼ ਕਰਦੇ ਹੋਏ ਕਿਹਾ ਕਿ ਪੀੜ੍ਹਤਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਣੀ ਚਾਹੀਦੀ ਹੈ।


ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਟਵਿੱਟਰ 'ਤੇ ਲਿਖਿਆ ਕਿ ਪੀੜ੍ਹਤ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਰੱਬ ਅੱਗੇ ਅਰਦਾਸ ਹੈ ਕਿ ਜ਼ਖ਼ਮੀ ਨੌਜਵਾਨ ਜਲਦੀ ਠੀਕ ਹੋ ਜਾਣ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਪੀੜ੍ਹਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਹੈ।


ਹਰਸਿਮਰਤ ਕੌਰ ਬਾਦਲ ਨੇ ਵੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਤੇ ਕਿਹਾ ਕਿ ਰੱਬ ਜ਼ਖਮੀਆਂ ਨੂੰ ਜਲਦੀ ਠੀਕ ਕਰ ਦੇਵੇ।

ABOUT THE AUTHOR

...view details