ਲੁਧਿਆਣਾ: ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਇਕ ਪਾਸੇ ਸੂਬੇ ਵਿੱਚ ਲਗਾਤਾਰ ਸਿੱਖ ਜੱਥੇਬੰਦੀਆਂ ਵਲੋਂ ਮੁਹਿੰਮ ਵਿੱਢੀ ਗਈ ਹੈ। ਅੱਜ ਵੀਰਵਾਰ ਨੂੰ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਬਿਆਨਾਂ ਦੀ ਨਿਖੇਧੀ ਕਰਿਦਆ ਕਿਹਾ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ orders of the Supreme Court are being violated ਉਲੰਘਣਾ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਵਾਅਦਾ ਕਰਕੇ ਮੁਕਰੀ ਹੈ।
ਇਸ ਦੌਰਾਨ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਬੀਤੇ ਦਿਨ ਕੇਂਦਰੀ ਮੰਤਰੀ ਵੱਲੋਂ ਕਿਹਾ ਗਿਆ ਕੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਦਮ ਨਹੀਂ ਚੁੱਕ ਰਹੀਆਂ ਸੀ ਜਿਸ ਨੂੰ ਲੈਕੇ ਰਾਜੋਆਣਾ ਦੀ ਭੈਣ ਨੇ ਸਵਾਲ ਖੜ੍ਹੇ ਕੀਤੇ ਨੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਅਣਗੌਲਿਆ ਜਾ ਰਿਹਾ ਹੈ। ਰਾਜੋਆਣਾ ਦੀ ਭੈਣ ਨੇ ਕਿਹਾ ਕਿ 3 ਸਾਲ ਪਹਿਲਾਂ ਹੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਚ ਤਬਦੀਲ ਕੀਤਾ ਜਾ ਚੁੱਕਾ ਹੈ, ਇਸ ਸਬੰਧੀ ਬਕਾਇਦਾ ਆਰਡਰ ਹੋ ਚੁਕੇ ਨੇ ਪਰ ਇਸ ਦੇ ਬਾਵਜੂਦ ਨਿਯਮਾਂ ਨੂੰ ਅਣਗੌਲਿਆ ਜਾ ਰਿਹਾ ਹੈ। 27 ਸਾਲ ਜੇਲ੍ਹ ਕੱਟ ਚੁੱਕੇ ਨੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।