ਰਣੀਕੇ ਨੇ ਕਾਂਗਰਸ 'ਤੇ ਲਗਾਏ ਵਾਅਦਾ ਖਿਲਾਫ਼ੀ ਦੇ ਦੋਸ਼ - ਗੁਲਜਾਰ ਸਿੰਘ ਰਣੀਕੇ
ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਕਾਂਗਰਸ ਉੱਤੇ ਵਾਅਦਾ ਖਿਲਾਫ਼ੀ ਦੇ ਲਗਾਏ ਦੋਸ਼। ਕਿਹਾ, ਸੂਬੇ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕੀਤੀਆਂ ਬੰਦ।
ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ
ਤਰਨ ਤਾਰਨ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਐਸਸੀ ਵਿੰਗ ਦੇ ਵਰਕਰਾਂ ਨਾਲ ਤਰਨ ਤਾਰਨ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਉੱਤੇ ਪਿਛਲੀ ਅਕਾਲੀ ਸਰਕਾਰ ਵੱਲੋ ਲੋਕਾਂ ਨੂੰ ਖ਼ਾਸ ਤੌਰ 'ਤੇ ਗ਼ਰੀਬ ਵਰਗ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰਨ ਦੇ ਦੋਸ਼ ਲਗਾਏ ਹਨ।