ਤਰਨ ਤਾਰਨ: ਤਹਿਸੀਲ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਘੱਗੇ ਤੋਂ ਇੱਕ ਮਹਿਲਾ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਮਹਿਲਾ ਨਾਲ ਡਿੱਪੂ ਹੋਲਡਰ ਵੱਲੋਂ ਆਪਸੀ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕਰਨ ਤੇ ਮਹਿਲਾ ਦੇ ਕੱਪੜੇ ਪਾੜਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਵੀਡੀਓ ਬਾਰੇ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਵੀਡੀਓ ਪਿੰਡ ਦੀ ਹੀ ਇੱਕ ਦਲਿਤ ਮਹਿਲਾ ਦੀ ਹੈ।
ਮਹਿਲਾ 'ਤੇ ਹੋਏ ਇਸ ਤਸ਼ੱਦਦ ਦਾ ਕਿਸਾਨ ਜੱਥੇਬੰਦੀਆਂ ਨੇ ਵੀ ਵਿਰੋਧ ਕੀਤਾ ਹੈ। ਕਿਸਾਨ ਆਗੂ ਵੱਲੋਂ ਡਿੱਪੂ ਹੋਲਡਰ ਦੇ ਮਾੜੇ ਵਤੀਰੇ ਦੀ ਨਿਖੇਧੀ ਕਰਦਿਆਂ ਲਾਇਸੈਂਸ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।