ਚੰਡੀਗੜ੍ਹ: ਸਰਹੱਦ ਪਾਰੋਂ ਅਕਸਰ ਪੰਜਾਬ ਦੇ ਦੁਸ਼ਮਣ ਸੂਬੇ ਵਿੱਚ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ (Supply of weapons and heroin) ਲਈ ਡਰੋਨ ਦੀ ਵਰਤੋਂ ਕਰਦੇ ਹਨ ਅਤੇ ਹੁਣ ਮੁੜ ਤੋਂ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿੱਚ ਅਜਿਹੀ ਤਸਕਰੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਬੀਐੱਸਐੱਫ ਪੰਜਾਬ ਫਰੰਟੀਅਰ ਅਤੇ ਤਰਨ ਤਾਰਨ ਪੁਲਿਸ ਨੇ ਨਕਾਮ ਕਰ ਦਿੱਤਾ।
ਗੁਪਤ ਸੂਚਨਾ ਉੱਤੇ ਕਾਰਵਾਈ:ਬੀਐੱਸਐੱਫ ਪੰਜਾਬ ਫਰੰਟੀਅਰ (BSF Punjab Frontier) ਮੁਤਾਬਿਕ ਗੁਪਤ ਸੂਚਨਾ ਦੇ ਅਧਾਰ ਉੱਤੇ ਇੱਕ ਸ਼ੱਕੀ ਡਰੋਨ ਦੀ ਭਾਲ ਲਈ ਪੰਜਾਬ ਪੁਲਿਸ ਨੂੰ ਨਾਲ ਲੈਕੇ ਡਰੋਨ ਦੀ ਭਾਲ ਆਰੰਭੀ ਗਈ। ਇਸ ਦੌਰਾਨ ਵੱਖ-ਵੱਖ ਟੀਮਾਂ ਨੇ ਦੁਪਹਿਰ ਦੇ ਸਮੇਂ ਦੌਰਾਨ ਪਿੰਡ ਮਰੀਮੇਘਾ ਜ਼ਿਲ੍ਹਾ ਤਰਨਤਾਰਨ ਦੇ ਬਾਹਰਵਾਰ ਲਗਾਤਾਰ ਚੱਲ ਰਹੇ ਸਰਚ ਅਭਿਆਨ ਦੌਰਾਨ ਨਹਿਰ ਦੇ ਬੰਨ੍ਹ ਤੋਂ ਟੁੱਟੀ ਹਾਲਤ 'ਚ ਇੱਕ ਡਰੋਨ ਬਰਾਮਦ ਹੋਇਆ। ਬੀਐੱਸਐੱਫ ਮੁਤਾਬਿਕ ਬਰਾਮਦ ਕੀਤਾ ਗਿਆ ਇਹ ਡਰੋਨ ਇੱਕ ਕਵਾਡਕਾਪਟਰ ਡਰੋਨ ਹੈ ਜਿਸ ਨੂੰ ਚੀਨ ਵਿੱਚ ਬਣਾਇਆ ਗਿਆ ਹੈ। ਇਸ ਤੋਂ ਬਾਅਦ ਟੁੱਟੀ ਹਾਲਤ ਵਿੱਚ ਬਰਾਮਦ ਹੋਏ ਇਸ ਡਰੋਨ ਨੂੰ ਵਾਧੂ ਜਾਂਚ ਲਈ ਫੋਰੈਂਸਿਕ ਕੋਲ ਭੇਜ ਦਿੱਤਾ ਗਿਆ।
- Demonstration Of Computer Teacher: ਦੁਸਹਿਰੇ 'ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣਗੇ ਕੰਪਿਊਟਰ ਅਧਿਆਪਕ, ਸਰਕਾਰ 'ਤੇ ਵਾਅਦਿਆਂ ਤੋਂ ਭੱਜਣ ਦੇ ਲਾਏ ਇਲਜ਼ਾਮ
- Foundation of Tata Steel Plant: ਲੁਧਿਆਣਾ 'ਚ ਟਾਟਾ ਸਟੀਲ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ, 2 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ
- Punjab Assembly Session : ਬਿੱਲ ਪਾਸ ਕਰਵਾਉਣ ਲਈ ਪੰਜਾਬ ਸਰਕਾਰ ਜਾਵੇਗੀ ਸੁਪਰੀਮ ਕੋਰਟ, ਕਾਂਗਰਸ ਨੇ ਸਰਕਾਰ ਦੇ ਸੈਸ਼ਨ ਨੂੰ ਦੱਸਿਆ ਗੈਰ-ਕਾਨੂੰਨੀ