ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਕਰਨ ਲਈ ਦਿੱਤੀ ਗਈ ਰਾਹਤ ਦੇ ਚੱਲਦੇ ਸਰਹੱਦੀ ਕਸਬਾ ਖੇਮਕਰਨ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦੇ ਸਬ ਤਹਿਸੀਲ ਖੇਮਕਰਨ ਵਿੱਚ ਰੌਣਕਾਂ ਪਰਤ ਆਈਆਂ ਹਨ। ਇਸ ਬਾਰੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੇ ਸਰਕਾਰ ਵੱਲੋਂ ਦਿੱਤੀ ਇਸ ਰਾਹਤ ਨੂੰ ਚੰਗਾ ਕਦਮ ਦੱਸਿਆ।
ਨਾਇਬ ਤਹਿਸੀਲਦਾਰ ਖੇਮਕਰਨ ਕਰਨਪਾਲ ਸਿੰਘ ਨੇ ਕਿਹਾ ਕਿ ਕਰਫਿਊ ਅਤੇ ਲੌਕਡਾਊਣ ਦੇ ਚੱਲਦੇ ਸਰਕਾਰ ਵੱਲੋਂ ਜੋ ਰਜਿਸਟਰੀਆਂ ਕਰਨ 'ਤੇ ਰੋਕ ਲਾਈ ਗਈ ਸੀ ਉਸ ਨੂੰ ਲੋਕ ਹਿੱਤ ਲਈ ਰਾਹਤ ਦੇ ਦਿੱਤੀ ਗਈ ਹੈ। ਉਸ ਤਹਿਤ ਲੌਕਡਾਊਨ ਨਿਯਮਾਂ ਦਾ ਪਾਲਣ ਕਰਦੇ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ।