ਪੰਜਾਬ

punjab

ETV Bharat / state

ਸੰਤ ਕਰਤਾਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਧਾਰਮਿਕ ਸਮਾਗਮ - 550ਵਾਂ ਪ੍ਰਕਾਸ਼ ਪੁਰਬ

ਸੰਤ ਕਰਤਾਰ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੇ ਲਈ ਕਈ ਜਥੇਦਾਰਾਂ, ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ।

ਫ਼ੋਟੋ

By

Published : Oct 11, 2019, 4:25 PM IST

ਤਰਨਤਾਰਨ: ਦਮਦਮੀ ਟਕਸਾਲ ਦੇ 13ਵੇਂ ਮੁਖੀ ਰਹੇ ਸੰਤ ਕਰਤਾਰ ਸਿੰਘ ਭੂਰਾ ਕੋਹਨਾ ਵਾਲਿਆਂ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ।

ਇਸ ਸਬੰਧੀ ਸ਼ੁਕਰਵਾਰ ਨੂੰ ਭੂਰਾ ਕੋਹਨਾ ਦੇ ਗੁਰਦੁਆਰਾ ਸਾਹਿਬ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਐੱਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਲਈ ਪੰਜ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ, ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

ਵੇਖੋ ਵੀਡੀਓ
ਇਹ ਵੀ ਪੜੋ- 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਏਅਰ ਇੰਡੀਆ ਦਾ ਤੋਹਫ਼ਾ

ABOUT THE AUTHOR

...view details