ਤਰਨ ਤਾਰਨ: ਜ਼ਹਿਰੀਲੀ ਸਰਾਬ ਪੀਣ ਨਾਲ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸਵਿੰਦਰ ਸਿੰਘ ਨਾਂਅ ਦੇ ਇੱਕ ਵਿਅਕਤੀ ਦੀ ਮੰਗਲਵਾਰ ਨੂੰ ਮੌਤ ਹੋ ਗਈ ਹੈ। ਪਿਛਲੇ ਮਹੀਨੇ ਜੁਲਾਈ ਵਿੱਚ ਤਰਨ ਤਾਰਨ ਦੇ ਨੇੜਲੇ ਪਿੰਡਾਂ 'ਚ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਕਈ ਘਰ ਉਜੜ ਗਏ ਸਨ।
ਜ਼ਹਿਰੀਲੀ ਸ਼ਰਾਬ ਨਾਲ ਇੱਕ ਹੋਰ ਵਿਅਕਤੀ ਦੀ ਮੌਤ - ਤਰਨ ਤਾਰਨ
ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਜ਼ੇਰੇ ਇਲਾਜ ਚੱਲ ਰਹੇ ਸਵਿੰਦਰ ਸਿੰਘ ਨਾਂਅ ਦੇ ਇੱਕ ਵਿਅਕਤੀ ਦੀ ਮੰਗਲਵਾਰ ਨੂੰ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਇਨ੍ਹਾਂ ਵਿੱਚੋਂ ਹੀ ਇੱਕ ਵਿਅਕਤੀ ਨੂੰ ਸਰਕਾਰੀ ਹਸਪਤਾਲ ਦੀ ਥਾਂ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਬਾਰੇ ਸਵਿੰਦਰ ਸਿੰਘ ਦੇ ਪੁੱਤਰ ਪਿੰਦਰ ਸਿੰਘ ਅਤੇ ਉਨ੍ਹਾਂ ਦੇ ਜਵਾਈ ਕੇ ਐੱਸ ਨੇ ਦਸਿਆ ਕਿ 31 ਜੁਲਾਈ ਨੂੰ ਉਨ੍ਹਾਂ ਦੇ ਪਿਤਾ ਸਵਿੰਦਰ ਸਿੰਘ ਨੇ ਬਾਹਰੋਂ ਜ਼ਹਿਰੀਲੀ ਸ਼ਰਾਬ ਪੀਤੀ ਸੀ ਜਿਸ ਕਰਕੇ ਉਹ ਅਚਾਨਕ ਬਿਮਾਰ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾ ਦਿਤਾ ਗਿਆ ਸੀ। ਜਿਨ੍ਹਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ।
ਉਨ੍ਹਾਂ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਜਿਸ ਤਰ੍ਹਾਂ ਬਾਕੀ ਪੀੜਤਾਂ ਨੂੰ ਸਰਕਾਰੀ ਮਦਦ ਦਿੱਤੀ ਗਈ ਸੀ, ਉਸੇ ਤਰ੍ਹਾਂ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।