ਤਰਨਤਾਰਨ: ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਸਭਰਾ ਦੇ ਨਜ਼ਦੀਕ 17 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਜਿਸ ਦੀ ਲਾਸ਼ ਖੇਤਾਂ 'ਚ ਬਰਾਮਦ ਹੋਈ ਅਤੇ ਬਾਂਹ 'ਚ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਦਾ ਕਹਿਣਾ ਕਿ ਉਹ 'ਤੇ ਉਸਦਾ ਪੁੱਤਰ ਦਾਣਾ ਮੰਡੀ 'ਚ ਕੰਮ ਕਰਦੇ ਸੀ। ਉਨ੍ਹਾਂ ਦੱਸਿਆ ਕਿ ਜਦੋਂ ਮ੍ਰਿਤਕ ਨੌਜਵਾਨ ਮੰਡੀ ਤੋਂ ਘਰ ਆ ਰਿਹਾ ਸੀ ਤਾਂ ਉਨ੍ਹਾਂ ਦੇ ਲੜਕੇ ਨੂੰ ਕੁਝ ਨੌਜਵਾਨ ਮਿਲ ਗਏ, ਜਿਨ੍ਹਾਂ ਨਾਲ ਮਿਲ ਕੇ ਉਸ ਵਲੋਂ ਨਸ਼ਾ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਪੁੱਤਰ ਘਰ ਨਹੀਂ ਆਇਆ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ ਅਤੇ ਉਸਦੀ ਮ੍ਰਿਤਕ ਲਾਸ਼ ਖੇਤਾਂ 'ਚ ਪਈ ਮਿਲੀ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਬਾਂਹ 'ਚ ਟੀਕਾ ਲੱਗਿਆ ਹੋਇਆ ਸੀ। ਪਿਤਾ ਦਾ ਕਹਿਣਾ ਕਿ ਆਪਣੇ ਪੁੱਤਰ ਨੂੰ ਲੈਕੇ ਹਸਪਤਾਲ ਵੀ ਗਏ ਪਰ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਵੀ ਕੀਤੀ ਗਈ।