ਤਰਨਤਾਰਨ: ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਚੱਲਦੀ ਗੱਡੀ ਨੂੰ ਪਿੰਡ ਨੂਰਦੀ ਨੇੜੇ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲਗੇ ਰੁੱਖ ਨਾਲ ਜਾ ਟਕਰਾਈ। ਗੱਡੀ ਸਵਾਰ ਐੱਸ.ਜੀ.ਪੀ.ਸੀ. ਦੇ ਮੁਲਾਜ਼ਮਾਂ ਨੂੰ ਸਥਾਨਕ ਲੋਕਾਂ ਵਲੋਂ ਗੱਡੀ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਜਦ ਤਕ ਅੱਗ ਤੇ ਕਾਬੂ ਪਾਇਆ ਗਿਆ, ਤਦ ਤੱਕ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।
ਐੱਸ.ਜੀ.ਪੀ.ਸੀ ਦੀ ਚੱਲਦੀ ਗੱਡੀ ਨੂੰ ਲੱਗੀ ਅੱਗ
ਤਰਨਤਾਰਨ ਦੇ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਚੱਲਦੀ ਗੱਡੀ ਨੂੰ ਸ਼ਾਰਟ-ਸਰਕਟ ਕਾਰਨ ਅੱਗ ਲਈਗ ਗਈ। ਗੱਡੀ ਵਿੱਚ ਸਵਾਰ ਐੱਸਜੀਪੀਸੀ ਦੇ ਮੁਲਾਜ਼ਮ ਨੂੰ ਸਥਾਨਕ ਲੋਕਾਂ ਨੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ।
ਅੱਗ ਲੱਗਣ ਦਾ ਕਾਰਨ ਗੱਡੀ ਵਿੱਚ ਸ਼ਾਰਟ-ਸਰਕਟ ਹੋਣਾਂ ਦੱਸਿਆ ਜਾ ਰਿਹਾ ਹੈ। ਗੱਡੀ ਵਿੱਚ ਸਵਾਰ ਐੱਸ.ਜੀ.ਪੀ.ਸੀ. ਦੇ ਕਰਮਚਾਰੀਆ ਨੇ ਦੱਸਿਆ ਕਿ ਉਹ ਤਰਨ ਤਾਰਨ ਤੋਂ ਬਾਬਾ ਬੁੱਢਾ ਸਾਹਿਬ ਵਿਖੇ ਕਣਕ ਲੈਣ ਜਾ ਰਹੇ ਸਨ ਕਿ ਅਚਾਨਕ ਪਿੰਡ ਨੂਰਦੀ ਨੇੜੇ ਗੱਡੀ ਨੂੰ ਅੱਗ ਲੱਗ ਗਈ।
ਉਨ੍ਹਾਂ ਕਿਹਾ ਕਿ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਡਰਾਈਵਰ ਨੂੰ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਐੱਸ.ਜੀ.ਪੀ.ਸੀ. ਦੇ ਕਰਮਚਾਰੀਆਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।