ਤਰਨ ਤਾਰਨ: ਪੰਜਾਬ ਦੇ ਕਾਲੇ ਦੌਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਭਿੱਖੀਵਿੰਡ ਵਿੱਚ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਕੀਤਾ ਗਿਆ ਹੈ।
ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ਦੇ ਕਾਲੇ ਦੌਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਭਿੱਖੀਵਿੰਡ ਵਿੱਚ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਕੀਤਾ ਗਿਆ ਹੈ।
ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਉੱਪਰ ਹੁਣ ਤੱਕ 42 ਹਮਲੇ ਹੋ ਚੁੱਕੇ ਹਨ ਜੋ ਕਿ ਪੁਲਿਸ ਕੋਲ਼ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ ਵਿੱਚ ਹੈ ਜਿਸ ਕਰਕੇ ਉਹ ਮੰਨਦੇ ਹਨ ਕਿ ਇਹ ਇੱਕ ਅੱਤਵਾਦੀ ਹਮਲਾ ਸੀ।
ਪਰਿਵਾਰਕ ਮੈਂਬਰ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਅੱਜ ਪਿਸਟਲ ਨਾਲ ਗੋਲੀਆਂ ਚਲਾਈਆਂ ਜਿਸ ਨਾਲ ਉਨ੍ਹਾਂ ਦੀ ਮੌਕੇ ਉੱਤੇ ਮੌਤ ਹੋ ਗਈ। ਮੌਕੇ ਉੱਤੇ ਐੱਸਐੱਸਪੀ ਧਰੁਮਨ ਨਿੰਬਲੇ ਨੇ ਕਿਹਾ ਕਿ ਪੁਲਿਸ ਸੀਸੀਟੀਵੀ ਕੈਮਰਿਆਂ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਜਲਦੀ ਹੀ ਦੋਸ਼ੀਆ ਨੂੰ ਕਾਬੂ ਕਰ ਲਿਆ ਜਾਵੇਗਾ।