ਖਡੂਰ ਸਾਹਿਬ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵੱਲੋਂ ਵਿਸ਼ਾਲ ਚੋਣ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਐਸਜੀਪੀਸੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਅਤੇ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਕਾਂਗਰਸ ਨੇ ਹੀ ਸਰਬੱਤ ਦੇ ਭਲੇ ਵਾਲੀ ਥਾਂ 'ਤੇ ਚੜ੍ਹਾਏ ਸੀ ਟੈਂਕ : ਮਜੀਠਿਆ - ਕਾਂਗਰਸ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪ੍ਰਚਾਰ ਦੌਰਾਨ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ। ਮਜੀਠੀਆ ਨੇ ਕਿਹਾ ਕਿ ਸਭ ਤੋਂ ਵੱਧ ਚੇਅਰਮੈਨੀਆਂ ਅਤੇ ਹੋਰ ਅਹੁੱਦੇ ਵੀ ਬ੍ਰਹਮਪੁਰਾ ਅਤੇ ਪਰਿਵਾਰ ਨੂੰ ਮਿਲੇ ਸਨ, ਲੇਕਿਨ ਪੁੱਤਰ ਮੋਹ ਕਰ ਕੇ ਬ੍ਰਹਮਪੁਰਾ ਨੇ ਆਪਣੀ ਹੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਇਸ ਮੌਕੇ ਬਿਕਰਮ ਸਿੰਘ ਮਜੀਠਿਆ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਤਿੱਖੇ ਸ਼ਬਦਾਵਲੀ ਹਮਲੇ ਕਰਦੇ ਕਿਹਾ ਕਿ ਬ੍ਰਹਮਪੁਰਾ ਨੂੰ ਪਾਰਟੀ ਵਲੋਂ ਹਮੇਸ਼ਾ ਹੀ ਬਣਦਾ ਮਾਣ-ਸਨਮਾਣ ਦਿੱਤਾ ਗਿਆ ਸੀ ਅਤੇ ਸਭ ਤੋਂ ਵੱਧ ਚੇਅਰਮੈਨੀਆਂ ਅਤੇ ਹੋਰ ਅਹੁੱਦੇ ਵੀ ਬ੍ਰਹਮਪੁਰਾ ਨੇ ਆਪਣੇ ਪਰਿਵਾਰ ਦੇ ਲੋਕਾਂ ਨੂੰ ਦਿਵਾਏ ਸਨ। ਬ੍ਰਹਮਪੁਰਾ ਹਮੇਸ਼ਾ ਹੀ ਅਕਾਲੀ ਦਲ ਨੂੰ ਆਪਣੀ ਮਾਂ ਪਾਰਟੀ ਦੱਸਦੇ ਹੁੰਦੇ ਸਨ, ਲੇਕਿਨ ਹੁਣ ਪੁੱਤਰ ਮੋਹ ਵਿੱਚ ਆ ਕੇ ਆਪਣੀ ਹੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਉਨਾਂ ਨੇ ਇਸ ਮੌਕੇ ਕਾਂਗਰਸ ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਸਿੱਖਾਂ ਦੀ ਦੁਸ਼ਮਣ ਹੈ, ਜਿਸ ਵੱਲੋਂ ਟੈਂਕਾਂ, ਤੋਪਾਂ ਨਾਲ ਸ੍ਰੀ ਹਰਮਿੰਦਰ ਸਾਹਿਬ 'ਤੇ ਹਮਲਾ ਕਰਕੇ ਦਰਬਾਰ ਸਾਹਿਬ ਨੂੰ ਢਹਿ ਢੇਰੀ ਕੀਤਾ, ਉਥੇ ਹੀ ਦਿੱਲੀ ਵਿੱਚ 1984 ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ।