ਤਰਨਤਾਰਨ:ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran) ਅਧੀਨ ਪੈਂਦੇ ਪਿੰਡ ਗ਼ਜ਼ਲ ਵਿੱਚ ਸੱਤੇ ਪਏ ਪਰਿਵਾਰ ‘ਤੇ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਹਮਲਾ (Attack by youth) ਕਰਨ ਦੇ ਇਲਾਜ਼ਮ ਲੱਗੇ ਹਨ। ਇਸ ਹਮਲੇ ਦੌਰਾਨ ਇੱਕ ਅਪਾਹਿਜ ਵਿਅਕਤੀ ਦੇ ਗੋਲੀ ਲੱਗਣ ਦੀ ਵੀ ਖ਼ਬਰ ਹੈ। ਗੋਲੀ ਲੱਗਣ ਤੋਂ ਬਾਅਦ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ (Former President of Punjab Congress) ਨਵਜੋਤ ਸਿੰਘ ਸਿੱਧੂ ਨੇ ਪੀੜਤ ਵਿਅਕਤੀ ਦਾ ਹਾਲ ਜਾਣਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਜਸਵੀਰ ਕੌਰ ਨੇ ਦੱਸਿਆ ਕਿ ਜਦੋਂ ਉਹ ਰਾਤ ਦੇ ਕਰੀਬ 9 ਵਜੇ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਉਨ੍ਹਾਂ ਦੇ ਵੱਡੇ ਪੁੱਤਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਫਿਰ ਉਨ੍ਹਾਂ ਦੇ ਛੋਟੇ ਪੁੱਤਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ (Attack with sharp weapons) ਕੀਤਾ ਅਤੇ ਇਸ ਹਮਲੇ ਵਿੱਚ ਉਨ੍ਹਾਂ ਦੇ ਦੋਵੇਂ ਪੁੱਤਰ ਜ਼ਖ਼ਮੀ ਹੋ ਗਏ।
ਪੱਤਰਕਾਰ ਵੱਲੋਂ ਜਦੋਂ ਗੋਲੀ ਲੱਗਣ ਵਾਲੇ ਨੌਜਵਾਨ ਬਾਰੇ ਜਸਵੀਰ ਕੌਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਕੋਈ ਗੋਲੀ ਨਹੀਂ ਚਲਾਈ ਗਈ, ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਵੱਲੋਂ ਹੀ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਉਸ ਦੌਰਾਨ ਹੀ ਗਗਨਦੀਪ ਨਾਮ ਦਾ ਇੱਕ ਪਿੰਡ ਦਾ ਹੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ।