ਪੰਜਾਬ

punjab

ETV Bharat / state

ਤਰਨਤਾਰਨ: ਸਮਾਜ ਸੇਵੀਆਂ ਨੇ ਪੁਲਿਸ ਮੁਲਾਜ਼ਮ ਤੇ ਸਫ਼ਾਈ ਸੇਵਕਾਂ ਨੂੰ ਵੰਡੀਆਂ ਠੰਡੇ ਪਾਣੀ ਦੀਆਂ ਬੋਤਲਾਂ - coronavirus

ਤਰਨਤਾਰਨ ਵਿੱਚ ਕਰਫਿਊ ਦੌਰਾਨ ਸਮਾਜ ਸੇਵਕਾਂ ਨੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੂੰ ਠੰਡੇ ਪਾਣੀ ਦੀਆਂ ਛੋਟੀਆਂ ਬੋਤਲਾਂ ਤੇ ਕੋਲਡ ਡਰਿੰਕ ਵੰਡੀਆਂ।

social workers distribute water bottle to duty man in tarn taran
ਫ਼ੋਟੋ

By

Published : Apr 21, 2020, 8:10 PM IST

ਤਰਨਤਾਰਨ: ਸ਼ਹਿਰ ਵਿੱਚ ਕਰਫਿਊ ਦੌਰਾਨ ਸਮਾਜ ਸੇਵਕਾਂ ਨੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੂੰ ਠੰਡੇ ਪਾਣੀ ਦੀਆਂ ਛੋਟੀਆਂ ਬੋਤਲਾਂ ਤੇ ਕੋਲਡ ਡਰਿੰਕ ਵੰਡੀਆਂ। ਪੰਜਾਬ ਵਿੱਚ ਕਈ ਦਿਨਾਂ ਤੋਂ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਪੰਜਾਬ ਪੁਲਿਸ ਮੁਲਾਜ਼ਮ ਤੇ ਅਫ਼ਸਰਾਂ ਵੱਲੋ ਪੂਰੀ ਤਨਦੇਹੀ ਨਾਲ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਵੀਡੀਓ

ਇਸ ਮੌਕੇ ਐਸਪੀ ਜਗਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਉੱਘੇ ਸਮਾਜ ਸੇਵਕਾਂ ਵੱਲੋ ਪਿੱਛਲੇ ਕੁਝ ਵੱਖ-ਵੱਖ ਚੌਕਾਂ 'ਤੇ ਡਿਊਟੀ ਕਰ ਰਹੇ ਕਰਮਚਾਰੀਆਂ ਲਈ ਪੀਣ ਲਈ ਪਾਣੀ ਦੀਆਂ ਬੋਤਲਾਂ ਤੇ ਕੋਲਡ ਡਰਿੰਕ ਦੀ ਸੇਵਾ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸਮਾਜ ਸੇਵਕ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਕਰਫਿਊ ਲਗਾ ਦਿੱਤਾ ਗਿਆ ਹੈ, ਜਿਸ ਕਾਰਨ ਬਜ਼ਾਰ ਵਿੱਚ ਦੁਕਾਨਾਂ ਬੰਦ ਹੋਣ ਕਾਰਨ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਮਿਲ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਜ ਸੇਵਕਾਂ ਵੱਲੋ ਪਹਿਲਾਂ ਅੰਮ੍ਰਿਤਸਰ ਤੇ ਹੁਣ ਤਰਨਤਾਰਨ ਸ਼ਹਿਰ ਵਿੱਚ ਵੱਖ-ਵੱਖ ਚੌਕਾਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੀਣ ਵਾਲੇ ਪਾਣੀ ਦੀਆਂ ਛੋਟੀਆਂ ਬੋਤਲਾਂ ਤੇ ਕੋਲਡ ਡਰਿੰਕ ਦੀਆਂ ਬੋਤਲਾਂ ਵੰਡੀਆਂ ਜਾ ਰਹੀਆਂ ਹਨ।

ABOUT THE AUTHOR

...view details