ਅੰਮ੍ਰਿਤਸਰ: ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰ ਵਾਲਿਆ ਦੇ ਨਾਲ ਦੁਖ ਸਾਂਝਾ ਕਰਨ ਲਈ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਪ੍ਰਤੀ ਕੀ ਫਰਜ਼ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮਹਿਲਾਂ ਤੋਂ ਬਾਹਰ ਨਿਕਲ ਕੇ ਲੋਕਾਂ ਦੇ ਵਿੱਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸੀ ਵਿਧਾਇਕ ਹੀ ਸ਼ਰਾਬ ਵੇਚ ਰਹੇ ਹਨ। ਬਾਦਲ ਨੇ ਕੈਪਟਨ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੰਨੇ ਲੋਕ ਮਰ ਗਏ ਪਰ ਕੈਪਟਨ ਨੇ ਇਹ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਇਸ ਖੇਤਰ ਵਿੱਚ ਹਾਦਸਾ ਕਿਵੇਂ ਵਾਪਰਿਆ?
ਪਿੰਡ ਮੁੱਛਲ ਵਿੱਚ ਮ੍ਰਿਤਕ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸੁਖਬੀਰ ਬਾਦਲ - ਮੈਜਿਸਟਰੇਟ ਜਾਂਚ
ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰ ਵਾਲਿਆ ਦੇ ਨਾਲ ਦੁਖ ਸਾਂਝਾ ਕਰਨ ਲਈ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ।
ਉਨ੍ਹਾਂ ਕਿਹਾ ਕਿ ਵਿਧਾਇਕ ਤੇ ਐਕਸਾਈਜ਼ ਅਧਿਕਾਰੀਆਂ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗ ਰਾਜ ਚੱਲ ਰਿਹਾ ਹੈ। ਉੱਥੇ ਹੀ ਬਾਦਲ ਨੇ ਦੱਸਿਆ ਕਿ ਮੈਜਿਸਟਰੇਟ ਜਾਂਚ ਵਿੱਚ ਕੁਝ ਵੀ ਨਹੀਂ ਹੋਏਗਾ। ਕਾਂਗਰਸ ਸਰਕਾਰ ਆਪਣੇ ਵਿਧਾਇਕਾਂ ਨੂੰ ਬਚਾਉਣਾ ਚਾਹੁੰਦੀ ਹੈ। ਇਸ ਮਾਮਲੇ ਵਿੱਚ ਉਹ ਹਾਈ ਕੋਰਟ ਜਾਣਗੇ ਅਤੇ ਸੀਬੀਆਈ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਪਰਿਵਾਰਕ ਮੈਂਬਰਾਂ ‘ਤੇ ਦਬਾਅ ਪਾ ਰਹੀ ਹੈ ਕਿ ਬਿਨ੍ਹਾਂ ਪੋਸਟ ਮਾਰਟਮ ਦੇ ਸਸਕਾਰ ਕਰੋ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਇੱਥੇ ਸ਼ਰਾਬ ਦੀ ਫੈਕਟਰੀ ਚੱਲ ਰਹੀ ਹੈ ਅਤੇ ਉਹ ਕਾਂਗਰਸੀ ਵਿਧਾਇਕ ਵੀ ਚਲਾ ਰਹੇ ਹਨ। ਕਿਸੇ ਨੂੰ ਵੀ ਇਸ ਮਾਮਲੇ ਦੀ ਕੋਈ ਪ੍ਰਵਾਹ ਨਹੀਂ ਹੈ।