ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਠੱਠੀਆਂ ਮਹੰਤਾਂ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ 'ਤੇ ਤਿੱਖੇ ਹਮਲੇ ਬੋਲੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਰੈਲੀ ਵਿੱਚ ਸ਼ਿਰਕਤ ਕੀਤੀ।
ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅੱਜ ਦੀ ਰੈਲੀ ਦੇ ਇਕੱਠ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਜਿਨ੍ਹਾਂ ਨੂੰ ਇੰਜ ਲੱਗਦਾ ਹੈ, ਕਿ ਟਕਸਾਲੀ 2-4 ਹੀ ਹਨ, ਉਨ੍ਹਾਂ ਨੂੰ ਅੱਜ ਦੇ ਇੱਕਠ ਨੇ ਤੋਂ ਜਾਣਕਾਰੀ ਮਿਲ ਗਈ ਹੋਵੇਗੀ।
ਉਨ੍ਹਾਂ ਆਖਿਆ ਕਿ ਹੁਣ ਪੰਜਾਬ 'ਚ ਨਾ ਕਾਂਗਰਸ ਅਤੇ ਨਾ ਹੀ ਅਕਾਲੀ ਦਲ ਬਾਦਲ ਲੋਕਾਂ ਦਾ ਭਲਾ ਕਰ ਸਕਦੇ। ਇਸ ਲਈ ਸੂਬੇ ਵਿੱਚ ਤੀਜੇ ਬਦਲ ਦੀ ਜ਼ਰੂਰਤ ਹੈ, ਤੇ ਅਕਾਲੀ ਦਲ (ਟਕਸਾਲੀ) ਹਮ ਖਿਆਲੀ ਪਾਰਟੀਆਂ ਨਾਲ ਗਠਜੋੜ ਕਰੇਗਾ, ਜਿਸ ਵਿੱਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ।