ਪੰਜਾਬ

punjab

ETV Bharat / state

ਤਰਨ ਤਾਰਨ ਬੰਬ ਧਮਾਕੇ ਦੇ ਮੁਲਜ਼ਮਾਂ ਦੇ ਨਿਸ਼ਾਨੇ 'ਤੇ ਸਨ ਸੁਖਬੀਰ ਬਾਦਲ ! - sukhbir badal etv bharat

ਜਾਣਕਾਰੀ ਮੁਤਾਬਕ, ਤਰਨ ਤਾਰਨ ਬੰਬ ਧਮਾਕਾ ਮੁਲਜ਼ਮਾਂ ਨੇ ਪਹਿਲਾਂ ਸੁਖਬੀਰ ਬਾਦਲ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ।

ਫ਼ੋਟੋ

By

Published : Oct 6, 2019, 2:22 PM IST

ਤਰਨ ਤਾਰਨ: ਬੀਤੀ 5 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ’ਚ ਧਮਾਕਾ ਹੋਇਆ ਸੀ। ਸੂਤਰਾਂ ਮੁਤਾਬਕ, ਮੁਲਜ਼ਮਾਂ ਨੇ ਨਵੰਬਰ 2016 ਦੌਰਾਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਵੀ ਯੋਜਨਾ ਉਲੀਕੀ ਸੀ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ, ਤਰਨ ਤਾਰਨ ਬੰਬ ਧਮਾਕਾ ਮੁਲਜ਼ਮ ਬਰਗਾੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਬਦਲਾ ਲੈਣ ਲਈ ਕੋਈ ਵੱਡਾ ਬੰਬ ਧਮਾਕਾ ਕਰਨਾ ਚਾਹੁੰਦੇ ਸਨ। ਸੂਤਰਾਂ ਮੁਤਾਬਕ, ਇਹ ਖ਼ੁਲਾਸਾ ਪੰਜਾਬ ਪੁਲਿਸ ਵੱਲੋਂ ਪੰਡੋਰੀ ਗੋਲਾ ਧਮਾਕੇ ਨਾਲ ਸਬੰਧਤ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੌਰਾਨ ਹੋਇਆ ਹੈ।

ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਦਹਿਸ਼ਤਗਰਦੀ ਫੈਲਾਉਣ ਦੀਆਂ ਸਾਜ਼ਿਸ਼ਾਂ ਰਚਣ ਵਾਲੀ ਇਸ ਟੋਲੀ ਦਾ ਮੁਖੀ ਬਿਕਰਮ ਸਿੰਘ ਪੰਜਵੜ ਉਰਫ਼ ਬਿੱਕਰ ਸਾਲ 2018 ਦੌਰਾਨ ਆਸਟ੍ਰੀਆ ਭੱਜ ਗਿਆ ਸੀ। ਉਹ ਦੇਸੀ ਬੰਬ ਬਣਾਉਣ ਵਿੱਚ ਮਾਹਿਰ ਦੱਸਿਆ ਜਾਂਦਾ ਹੈ। ਉਸ ਨੇ ਸੁਖਬੀਰ ਬਾਦਲ ਉੱਤੇ ਹਮਲਾ ਕਰਨ ਲਈ ਬੰਬ ਵੀ ਬਣਾ ਲਏ ਸਨ।

ਸ਼ੇਰਾ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ, "ਬਿਕਰਮ ਅਕਸਰ ਮੈਨੂੰ ਦੱਸਦਾ ਹੁੰਦਾ ਸੀ ਕਿ ਬਾਦਲ ਪਰਿਵਾਰ ਹੀ ਬੇਅਦਬੀ ਲਈ ਜ਼ਿੰਮੇਵਾਰ ਹੈ ਤੇ ਉਸ ਨੂੰ ਖ਼ਤਮ ਕਰਨਾ ਚਾਹੀਦਾ ਹੈ। ਉਸ ਨੇ ਸੁਖਬੀਰ ਬਾਦਲ ਉੱਤੇ ਹਮਲਾ ਕਰਨ ਦੀ ਯੋਜਨਾ ਉਲੀਕੀ ਸੀ ਤੇ ਮੈਨੂੰ ਪੰਥਕ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਸੀ।"

ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ ਉਹ ਕਰ ਦਿਖਾਇਆ ਜੋ ਪਿਛਲੇ 70 ਸਾਲਾਂ ਤੋਂ ਕੋਈ ਸਰਕਾਰ ਨਹੀਂ ਕਰ ਸਕੀ: ਹਰਸਿਮਰਤ ਬਾਦਲ

ਜਾਣਕਾਰੀ ਮੁਤਾਬਕ, ਮੁਲਜ਼ਮ ਨੇ ਮੰਨਿਆ ਕਿ ਮੁਲਜ਼ਮ ਬਿਕਰਮ ਕੋਲ 2 ਬੰਬ ਸਨ ਤੇ 1 ਬੰਬ ਉਸ ਨੇ ਮੁਲਜ਼ਮ ਸ਼ੇਰਾ ਨੂੰ ਦਿੱਤਾ ਸੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਉੱਤੇ ਹੀ ਸੁਖਬੀਰ ਬਾਦਲ ਉੱਤੇ ਧਾਵਾ ਬੋਲਣਾ ਸੀ ਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਉੱਤੇ ਪੋਜ਼ੀਸ਼ਨਾਂ ਵੀ ਲੈ ਲਈਆਂ ਸੀ, ਪਰ ਬਾਦਲ ਬਹੁਤ ਸਖ਼ਤ ਚੌਕਸੀ ਨਾਲ ਪਹੁੰਚੇ ਸਨ ਜਿਸ ਕਾਰਨ ਉਹ ਬੰਬ ਨਹੀਂ ਸੁੱਟ ਸਕੇ।

ਉਕਤ ਮਾਮਲੇ ਵਿੱਚ ਹੁਣ ਤਕ 8 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਐਨਆਈਏ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

ABOUT THE AUTHOR

...view details